ਹੁੱਡਾ ਦੀ ਹਾਰ ਨਾਲ ਭਾਰਤੀ ਚੁਣੌਤੀ ਖ਼ਤਮ
ੲਿੰਡੋਨੇਸ਼ੀਆ ਦੀ ਵਰਦਾਨੀ ਨੇ 7-21, 13-21 ਨਾਲ ਹਰਾਇਆ
Advertisement
ਉੱਭਰਦੀ ਬੈਡਮਿੰਟਨ ਖਿਡਾਰਨ ਉੱਨਤੀ ਹੁੱਡਾ ਨੂੰ ਇੱਥੇ 4,75,000 ਡਾਲਰ ਇਨਾਮੀ ਰਾਸ਼ੀ ਵਾਲੇ ਹਾਈਲੋ ਓਪਨ ਦੇ ਮਹਿਲਾ ਸਿੰਗਲਜ਼ ਸੈਮੀਫਾਈਨਲ ਵਿੱਚ ਇੰਡੋਨੇਸ਼ੀਆ ਦੀ ਸਿਖਰਲਾ ਦਰਜਾ ਪ੍ਰਾਪਤ ਖਿਡਾਰਨ ਪੁਤਰੀ ਕੁਸੁਮਾ ਵਰਦਾਨੀ ਤੋਂ ਸਿੱਧੇ ਗੇਮਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਹਾਰ ਨਾਲ ਟੂਰਨਾਮੈਂਟ ਵਿੱਚ ਭਾਰਤ ਦੀ ਚੁਣੌਤੀ ਵੀ ਖ਼ਤਮ ਹੋ ਗਈ ਹੈ। ਰੋਹਤਕ ਦੀ 18 ਸਾਲਾ ਖਿਡਾਰਨ ਉੱਨਤੀ ਨੇ ਇਸ ਹਫ਼ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪਰ ਉਹ ਵਰਦਾਨੀ ਦੀ ਗਤੀ ਅਤੇ ਸਟੀਕਤਾ ਦਾ ਮੁਕਾਬਲਾ ਨਹੀਂ ਕਰ ਸਕੀ ਅਤੇ ਬੀਤੀ ਰਾਤ 35 ਮਿੰਟ ਤੱਕ ਚੱਲੇ ਮੁਕਾਬਲੇ ਵਿੱਚ 7-21, 13-21 ਨਾਲ ਹਾਰ ਗਈ। ਜ਼ਿਕਰਯੋਗ ਹੈ ਕਿ ਉੱਨਤੀ ਉਸ ਭਾਰਤੀ ਟੀਮ ਦਾ ਵੀ ਹਿੱਸਾ ਸੀ, ਜਿਸ ਨੇ ਪਿਛਲੇ ਮਹੀਨੇ ਗੁਹਾਟੀ ਵਿੱਚ ਹੋਈ ਬੀ ਡਬਲਿਊ ਐੱਫ ਵਿਸ਼ਵ ਜੂਨੀਅਰ ਮਿਕਸਡ ਟੀਮ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਪਹਿਲਾ ਤਗ਼ਮਾ ਜਿੱਤਿਆ ਸੀ।
Advertisement
Advertisement
