ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ ਮਾਣ ਵਾਲੀ ਗੱਲ: ਮਾਂਡਵੀਆ
ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਕਾਮਨਵੈਲਥ ਖੇਡਾਂ 2030 ਲਈ ਮੇਜ਼ਬਾਨੀ ਦੇ ਅਧਿਕਾਰ ਅਹਿਮਦਾਬਾਦ ਨੂੰ ਮਿਲਣਾ ਭਾਰਤ ਲਈ ਮਾਣ ਵਾਲੀ ਗੱਲ ਹੈ। ਭਾਰਤ 2047 ਤੱਕ ਖੇਡ ਦੁਨੀਆ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਖੇਡ ਕੇਂਦਰ ਬਣਨ ਦੀ ਕੋਸ਼ਿਸ਼ ਕਰ...
Advertisement
ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਕਾਮਨਵੈਲਥ ਖੇਡਾਂ 2030 ਲਈ ਮੇਜ਼ਬਾਨੀ ਦੇ ਅਧਿਕਾਰ ਅਹਿਮਦਾਬਾਦ ਨੂੰ ਮਿਲਣਾ ਭਾਰਤ ਲਈ ਮਾਣ ਵਾਲੀ ਗੱਲ ਹੈ। ਭਾਰਤ 2047 ਤੱਕ ਖੇਡ ਦੁਨੀਆ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਖੇਡ ਕੇਂਦਰ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ। ਸਕੌਟਲੈਂਡ ਦੇ ਗਲਾਸਗੋ ਵਿੱਚ ਕਾਮਨਵੈਲਥ ਖੇਡਾਂ ਦੀ ਜਨਰਲ ਅਸੈਂਬਲੀ ਦੌਰਾਨ 2030 ਵਿੱਚ ਹੋਣ ਵਾਲੀਆਂ ਕਾਮਨਵੈਲਥ ਖੇਡਾਂ ਕਰਵਾਉਣ ਦੇ ਰਸਮੀ ਅਧਿਕਾਰੀ ਭਾਰਤ ਦੇ ਅਹਿਮਦਾਬਾਦ ਨੂੰ ਦਿੱਤੇ ਗਏ ਹਨ। ਇਹ ਅਧਿਕਾਰ ਮਿਲਣ ਮਗਰੋਂ ਭਾਰਤ ਦੋ ਦਹਾਕਿਆ ਮਗਰੋਂ ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ ਕਰੇਗਾ।
Advertisement
Advertisement
