DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਖ਼ਰੀ ਸਾਹ ਤੱਕ ਲੋਕਾਂ ਦੀ ਸੇਵਾ ਕਰਾਂਗਾ: Narendra Modi

ਭਾਰਤ ਬੋਵਾਈਨ ਬ੍ਰੀਡਿੰਗ ਤੇ ਰਿਸਰਚ ਸੈਂਟਰ ਦਾ ਉਦਘਾਟਨ; 14000 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦੀ ਨੀਂਹ ਰੱਖੀ; ਪੀ ਅੈੱਮ-ਕਿਸਾਨ ਨਿਧੀ ਦੀ 24ਵੀਂ ਕਿਸ਼ਤ ਜਾਰੀ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਫਾਈਲ ਫੋਟੋ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਹਿਦ ਲਿਆ ਕਿ ਉਹ ਆਪਣੇ ਆਖ਼ਰੀ ਸਾਹ ਤੱਕ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਇਹ ਗੱਲ ਅਜਿਹੇ ਮੌਕੇ ਕਹੀ ਹੈ ਜਦੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਿਛਲੇ ਦਿਨੀਂ ਕਿਹਾ ਸੀ ਕਿ ‘ਮੋਦੀ ਕਾ ਬਾਪ ਭੀ ਜਾਏਗਾ’। ਇਸ ਟਿੱਪਣੀ ਨਾਲ ਸਿਆਸੀ ਤੂਫਾਨ ਖੜ੍ਹਾ ਹੋ ਗਿਆ ਸੀ।

ਮੋਦੀ ਨੇ ਵਿਰੋਧੀ ਧਿਰ ’ਤੇ ਦੋਸ਼ ਲਾਇਆ ਕਿ ਉਹ ਦੇਸ਼ ਦੇ ਸੰਕਟ ਵਿੱਚ ਘਿਰੇ ਹੋਣ ’ਤੇ ਖੁਸ਼ੀ ਮਨਾਉਂਦੀ ਹੈ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਦਰਮਿਆਨ ਖਾਦਾਂ ਤੇ ਰਸੋਈ ਗੈਸ ਦੀ ਉਪਲਬਧਤਾ ਨੂੰ ਲੈ ਕੇ ਬੇਚੈਨੀ ਫੈਲਾਈ। ਪ੍ਰਧਾਨ ਮੰਤਰੀ ਬਨਾਸਕਾਂਠਾ ਜ਼ਿਲ੍ਹੇ ਦੇ ਭੀਲੜੀ ਕਸਬੇ ਵਿੱਚ ਭਾਰਤ ਬੋਵਾਈਨ ਬ੍ਰੀਡਿੰਗ ਤੇ ਰਿਸਰਚ ਸੈਂਟਰ (ਬੀ ਬੀ ਬੀ ਆਰ ਸੀ) ਦਾ ਉਦਘਾਟਨ ਕਰਨ ਮਗਰੋਂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ 14000 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।

Advertisement

ਪ੍ਰਧਾਨ ਮੰਤਰੀ ਨੇ ਇਸ ਮੌਕੇ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀ ਐੱਮ-ਕਿਸਾਨ) ਸਕੀਮ ਦੀ 24ਵੀਂ ਕਿਸ਼ਤ ਵੀ ਜਾਰੀ ਕੀਤੀ। ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ’ਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਦੇਸ਼ ਭਰ ਵਿੱਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਯਕੀਨ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਫਰਵਰੀ ਦੇ ਅਖੀਰ ਵਿੱਚ ਸ਼ੁਰੂ ਹੋਏ ਟਕਰਾਅ ਕਾਰਨ ਰਸੋਈ ਗੈਸ ਹੁਣ ਉਪਲਬਧ ਨਹੀਂ ਹੋਵੇਗੀ। ਪ੍ਰਬੰਧਕਾਂ ਨੇ ਰੈਲੀ ਦੌਰਾਨ ਲੋਕਾਂ ਦੇ ਬੈਠਣ ਲਈ ਕੁਰਸੀਆਂ ਦੀ ਥਾਂ ‘ਚਾਰਪਾਈਆਂ’ (ਮੰਜਿਆਂ) ਦਾ ਪ੍ਰਬੰਧ ਕੀਤਾ ਸੀ। ਮੋਦੀ ਨੇ ਇਸ ਪੇਸ਼ਕਦਮੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸ਼ਾਇਦ ਉਨ੍ਹਾਂ ਨੇ ਹੁਣ ਤੱਕ ਦੀ ਸਭ ਤੋਂ ਵੱਡੀ ‘ਚਾਰਪਾਈ ਸਭਾ’ ਨੂੰ ਸੰਬੋਧਨ ਕੀਤਾ ਹੈ। ਰੈਲੀ ਨੂੰ ਉਪ ਮੁੱਖ ਮੰਤਰੀ ਹਰਸ਼ ਸਾਂਘਵੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਨਾਅਰਾ ਦਿੱਤਾ ਕਿ ‘ਮੋਦੀ ਕਹੀਂ ਨਹੀਂ ਜਾਏਗਾ’।

Advertisement

Advertisement
×