ਦੁਬਈ: ਭਾਰਤੀ ਕਪਤਾਨ ਵਿਰਾਟ ਕੋਹਲੀ ਇੱਥੇ ਚੱਲ ਰਹੇ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ ਖ਼ਿਲਾਫ਼ ਅਰਧ ਸੈਂਕੜਾ ਮਾਰਨ ਦੇ ਬਾਵਜੂਦ ਅੱਜ ਜਾਰੀ ਤਾਜ਼ਾ ਆਈਸੀਸੀ ਪੁਰਸ਼ ਟੀ-20 ਕੌਮਾਂਤਰੀ ਬੱਲੇਬਾਜ਼ੀ ਦਰਜਾਬੰਦੀ ਵਿੱਚ ਇੱਕ ਸਥਾਨ ਖਿਸਕ ਕੇ ਪੰਜਵੇਂ ਨੰਬਰ ’ਤੇ ਆ ਗਿਆ ਹੈ। ਉਸ ਦੇ ਸਾਥੀ ਬੱਲੇਬਾਜ਼ ਕੇਐੱਲ ਰਾਹੁਲ ਨੂੰ ਦੋ ਸਥਾਨਾਂ ਦਾ ਨੁਕਸਾਨ ਹੋਇਆ ਹੈ। ਉਹ ਖਿਸਕ ਕੇ ਅੱਠ ਨੰਬਰ ’ਤੇ ਆ ਗਿਆ ਹੈ। -ਪੀਟੀਆਈ