ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੈਰਕਾਨੂੰਨੀ ਸੱਟੇਬਾਜ਼ੀ ਐਪ ਕੇਸ: ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਈਡੀ ਅੱਗੇ ਪੇਸ਼

ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ(38) ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਅੱਜ ਪੁੱਛ ਪੜਤਾਲ ਲਈ ਇੱਥੇ ਐੱਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਅੱਗੇ ਪੇਸ਼ ਹੋਇਆ। ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਤਹਿਤ ਉਨ੍ਹਾਂ ਦਾ...
ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਈਡੀ ਅੱਗੇ ਪੇਸ਼ ਹੋਣ ਲਈ ਪਹੁੰਚਦਾ ਹੋਇਆ। ਫੋਟੋ: ਵੀਡੀਓ ਗਰੈਬ ਏਐੱਨਆਈ
Advertisement

ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ(38) ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਅੱਜ ਪੁੱਛ ਪੜਤਾਲ ਲਈ ਇੱਥੇ ਐੱਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਅੱਗੇ ਪੇਸ਼ ਹੋਇਆ।

ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਤਹਿਤ ਉਨ੍ਹਾਂ ਦਾ ਬਿਆਨ ਦਰਜ ਕਰੇਗੀ ਕਿਉਂਕਿ ਇਹ ਜਾਂਚ 1xBet ਨਾਮਕ ਇੱਕ ‘ਗੈਰ-ਕਾਨੂੰਨੀ’ ਸੱਟੇਬਾਜ਼ੀ ਐਪ ਨਾਲ ਜੁੜੀ ਹੋਈ ਹੈ।

Advertisement

 

ਏਜੰਸੀ ਦਾ ਮੰਨਣਾ ਹੈ ਕਿ ਸਾਬਕਾ ਭਾਰਤੀ ਕ੍ਰਿਕਟਰ ਕੁਝ ਖਾਸ ਇਸ਼ਤਿਹਾਰਾਂ ਰਾਹੀਂ ਐਪ ਨਾਲ ਜੁੜਿਆ ਰਿਹਾ ਹੈ। ਈਡੀ ਪੁੱਛਗਿੱਛ ਦੌਰਾਨ ਇਸ ਐਪ ਨਾਲ ਉਸ ਦੇ ਸਬੰਧਾਂ ਨੂੰ ਸਮਝਣਾ ਚਾਹੁੰਦੀ ਹੈ।

ਏਜੰਸੀ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨਾਲ ਜੁੜੇ ਕਈ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਨ੍ਹਾਂ ਐਪਸ ’ਤੇ ਕਈ ਲੋਕਾਂ ਅਤੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਜਾਂ ਟੈਕਸ ਚੋਰੀ ਦਾ ਦੋਸ਼ ਹੈ। ਪੀਟੀਆਈ

Advertisement
Tags :
EDFormer cricketerIllegal Betting app caseSuresh Raina