ਮਿਲਖਾ ਸਿੰਘ ਦੀ ਯਾਦ ’ਚ ਭਾਰਤੀ ਕ੍ਰਿਕਟ ਟੀਮ ਨੇ ਬਾਂਹ ’ਤੇ ਕਾਲੀ ਪੱਟੀ ਬੰਨ੍ਹੀ

ਮਿਲਖਾ ਸਿੰਘ ਦੀ ਯਾਦ ’ਚ ਭਾਰਤੀ ਕ੍ਰਿਕਟ ਟੀਮ ਨੇ ਬਾਂਹ ’ਤੇ ਕਾਲੀ ਪੱਟੀ ਬੰਨ੍ਹੀ

ਸਾਊਥੈਂਪਟਨ, 19 ਜੂਨ

ਭਾਰਤੀ ਕ੍ਰਿਕਟ ਟੀਮ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੇ ਦੂਜੇ ਦਿਨ ਉਡਣਾ ਸਿੱਖ ਮਿਲਖਾ ਸਿੰਘ ਪ੍ਰਤੀ ਸਨਮਾਨ ਲਈ ਬਾਂਹ ’ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੀ ਹੈ। ਕਪਤਾਨ ਵਿਰਾਟ ਕੋਹਲੀ ਤੇ ਕੋਚ ਰਵੀ ਸ਼ਾਸਤਰੀ ਸਣੇ ਸਾਰੇ ਵੱਡੇ ਖਿਡਾਰੀਆਂ ਨੇ ਟਵੀਟ ਕਰਕੇ ਆਪਣੇ ਸੋਗ ਸੰਦੇਸ਼ ਪੋਸਟ ਕੀਤੇ। ਇਸ ਤੋਂ ਇਲਾਵਾ ਸਮੁੱਚੀ ਟੀਮ ਬਾਂਹ ’ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੀ ਹੈ। ਓਲਿੰਪਕਸ ਖੇਡ ਦੇ ਕਿਸੇ ਮਹਾਨ ਖਿਡਾਰੀ ਦੀ ਯਾਦ ਵਿੱਚ ਭਾਰਤੀ ਕ੍ਰਿਕਟ ਟੀਮ ਵੱਲੋਂ ਬਾਂਹ ’ਤੇ ਕਾਲੀ ਪੱਟੀ ਬੰਨ੍ਹ ਕੇ ਖੇਡਣ ਦਾ ਇਹ ਦੁਰਲੱਭ ਮੌਕਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All