DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

IND vs ENG: ਇੰਗਲੈਂਡ ਨੇ ਤੀਜੇ ਇਕ ਦਿਨਾ ਮੈਚ ਵਿੱਚ ਭਾਰਤ ਨੂੰ 27 ਦੌੜਾਂ ਨਾਲ ਹਰਾਇਆ; ਲੜੀ 2-1 ਨਾਲ ਜਿੱਤੀ

ਰੋਹਿਤ ਸ਼ਰਮਾ ਦੀਆਂ 138 ਦੌੜਾਂ ਦੀ ਤੂਫਾਨੀ ਪਾਰੀ ਦੀ ਬਦੌਲਤ ਵੀ ਜਿੱਤ ਨਾ ਸਕਿਆ ਭਾਰਤ

  • fb
  • twitter
  • whatsapp
  • whatsapp
featured-img featured-img
ਇੰਗਲੈਂਡ ਖ਼ਿਲਾਫ਼ ਮੈਚ ਦੌਰਾਨ ਰੋਹਿਤ ਸ਼ਰਮਾ।
Advertisement

India England ODI: ਇੰਗਲੈਂਡ ਨੇ ਤੀਜੇ ਇਕ ਦਿਨਾ ਮੈਚ ਵਿਚ ਭਾਰਤ ਨੂੰ 27 ਦੌੜਾਂ ਨਾਲ ਹਰਾ ਦਿੱਤਾ। ਇਸ ਮੈਚ ਵਿਚ ਭਾਰਤ ਵਲੋਂ ਰੋਹਿਤ ਸ਼ਰਮਾ ਨੇ 138 ਦੌੜਾਂ, ਵਿਰਾਟ ਕੋਹਲੀ ਨੇ 74 ਤੇ ਸ਼ੁਭਮਨ ਗਿੱਲ ਨੇ 77 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਪਰ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਜਿੱਤ ਨਾਲ ਇੰਗਲੈਂਡ ਨੇ ਭਾਰਤ ਖ਼ਿਲਾਫ਼ ਇਕ ਦਿਨਾ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ ਹੈ। ਇੰਗਲੈਂਡ ਵੱਲੋਂ ਦਿੱਤੇ ਗਏ 387 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਟੀਮ ਨਿਰਧਾਰਤ 50 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 360 ਦੌੜਾਂ ਹੀ ਬਣਾ ਸਕੀ।

ਭਾਰਤ ਵੱਲੋਂ ਕਪਤਾਨ ਰੋਹਿਤ ਸ਼ਰਮਾ ਨੇ 110 ਗੇਂਦਾਂ ਵਿੱਚ 17 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 138 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਵਿਰਾਟ ਕੋਹਲੀ ਨੇ 60 ਗੇਂਦਾਂ ਵਿੱਚ 4 ਚੌਕਿਆਂ ਤੇ 3 ਛੱਕਿਆਂ ਨਾਲ 74 ਦੌੜਾਂ ਬਣਾਈਆਂ, ਜਦੋਂ ਕਿ ਸ਼ੁਭਮਨ ਗਿੱਲ ਨੇ 84 ਗੇਂਦਾਂ ਵਿੱਚ 10 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 77 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਵੱਲੋਂ ਗੇਂਦਬਾਜ਼ ਸੈਮ ਕਰਨ ਸਭ ਤੋਂ ਸਫਲ ਰਹੇ, ਜਿਨ੍ਹਾਂ ਨੇ 75 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ।

Advertisement

ਇਸ ਤੋਂ ਪਹਿਲਾਂ ਲੜੀ ਦੇ ਇਸ ਆਖਰੀ ਅਤੇ ਫੈਸਲਾਕੁੰਨ ਮੈਚ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਦੀ ਟੀਮ ਨੇ ਬੇਨ ਡਕੈਟ ਦੀਆਂ 141 ਦੌੜਾਂ ਅਤੇ ਜੈਕਬ ਬੈਥਲ ਦੀਆਂ 91 ਦੌੜਾਂ ਦੀ ਬਦੌਲਤ 387 ਦੌੜਾਂ ਦਾ ਸਕੋਰ ਖੜ੍ਹਾ ਕੀਤਾ।

Advertisement

ਇੰਗਲੈਂਡ ਨੇ 50 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ 'ਤੇ 387 ਦੌੜਾਂ ਬਣਾਈਆਂ, ਜਿਸ ਵਿੱਚ ਬੇਨ ਡਕੈਟ ਨੇ 141, ਜੈਕਬ ਬੈਥਲ ਨੇ 91, ਜੋ ਰੂਟ ਨੇ ਨਾਬਾਦ 74 ਅਤੇ ਜੋਸ ਬਟਲਰ ਨੇ ਨਾਬਾਦ 41 ਦੌੜਾਂ ਬਣਾਈਆਂ, ਜਦੋਂ ਕਿ ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ 72 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ।

ਇਸ ਦੇ ਜਵਾਬ ਵਿੱਚ ਭਾਰਤੀ ਟੀਮ 50 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 360 ਦੌੜਾਂ ਹੀ ਬਣਾ ਸਕੀ।

ਇਸ ਤੋਂ ਪਹਿਲਾਂ ਲੰਡਨ ਦੇ ਇਤਿਹਾਸਕ ਲਾਰਡਸ ਮੈਦਾਨ ’ਤੇ ਤਿੰਨ ਮੈਚਾਂ ਦੀ ਲੜੀ ਦੇ ਆਖਰੀ ਅਤੇ ਫੈਸਲਾਕੁੰਨ ਵਨਡੇਅ ਮੈਚ ਵਿੱਚ ਐਤਵਾਰ ਨੂੰ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ 'ਤੇ 387 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।

ਇੰਗਲੈਂਡ ਵੱਲੋਂ ਸਲਾਮੀ ਬੱਲੇਬਾਜ਼ ਬੇਨ ਡਕੈਟ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 135 ਗੇਂਦਾਂ ਵਿੱਚ 141 ਦੌੜਾਂ ਦੀ ਪਾਰੀ ਖੇਡੀ, ਜਦੋਂ ਕਿ ਜੈਕਬ ਬੈਥਲ ਨੇ 93 ਗੇਂਦਾਂ ਵਿੱਚ 91 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਪਹਿਲੀ ਵਿਕਟ ਲਈ 192 ਦੌੜਾਂ ਦੀ ਰਿਕਾਰਡ ਸਾਂਝੇਦਾਰੀ ਕੀਤੀ ਜੋ ਵਨਡੇਅ ਕ੍ਰਿਕਟ ਵਿੱਚ ਭਾਰਤ ਖ਼ਿਲਾਫ਼ ਇੰਗਲੈਂਡ ਦੇ ਕਿਸੇ ਵੀ ਵਿਕਟ ਲਈ ਸਭ ਤੋਂ ਵੱਡੀ ਸਾਂਝੇਦਾਰੀ ਹੈ। ਇਸ ਦੇ ਨਾਲ ਹੀ ਬੇਨ ਡਕੈਟ ਨੇ ਲਾਰਡਸ ਦੇ ਮੈਦਾਨ 'ਤੇ ਵਨਡੇਅ ਮੈਚਾਂ ਵਿੱਚ ਸਭ ਤੋਂ ਵੱਡਾ ਨਿੱਜੀ ਸਕੋਰ ਬਣਾਉਣ ਦਾ ਨਵਾਂ ਰਿਕਾਰਡ ਵੀ ਆਪਣੇ ਨਾਂ ਕੀਤਾ।

ਮੱਧ ਅਤੇ ਆਖਰੀ ਓਵਰਾਂ ਵਿੱਚ ਜੋ ਰੂਟ ਅਤੇ ਜੋਸ ਬਟਲਰ ਨੇ ਭਾਰਤੀ ਗੇਂਦਬਾਜ਼ਾਂ ਦੀ ਇਕ ਨਾ ਚੱਲਣ ਦਿੱਤੀ। ਜੋ ਰੂਟ ਨੇ ਸਿਰਫ਼ 48 ਗੇਂਦਾਂ ਵਿੱਚ 74 ਦੌੜਾਂ ਦੀ ਨਾਬਾਦ ਪਾਰੀ ਖੇਡੀ, ਜਦੋਂ ਕਿ ਕਪਤਾਨ ਜੋਸ ਬਟਲਰ ਨੇ ਮਹਿਜ਼ 13 ਗੇਂਦਾਂ ਵਿੱਚ 41 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ। ਦੋਵਾਂ ਬੱਲੇਬਾਜ਼ਾਂ ਨੇ ਆਖਰੀ ਓਵਰਾਂ ਵਿੱਚ ਸਿਰਫ਼ 20 ਗੇਂਦਾਂ ਵਿੱਚ 63 ਦੌੜਾਂ ਦੀ ਨਾਬਾਦ ਸਾਂਝੇਦਾਰੀ ਕਰਕੇ ਟੀਮ ਨੂੰ ਵੱਡੇ ਸਕੋਰ ਤੱਕ ਪਹੁੰਚਾਇਆ।

ਭਾਰਤ ਵੱਲੋਂ ਤੇਜ਼ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਸਭ ਤੋਂ ਸਫਲ ਰਹੇ, ਜਿਨ੍ਹਾਂ ਨੇ ਇੰਗਲੈਂਡ ਦੀਆਂ ਦੋ ਵਿਕਟਾਂ ਹਾਸਲ ਕੀਤੀਆਂ।

Advertisement
×