ਕਾਨਪੁਰ, 28 ਨਵੰਬਰ
ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੇ ਚੌਥੇ ਦਿਨ ਅੱਜ ਦੂਜੀ ਪਾਰੀ ਸੱਤ ਵਿਕਟਾਂ ‘ਤੇ 234 ਦੌੜਾਂ ‘ਤੇ ਐਲਾਨ ਕੇ ਨਿਊਜ਼ੀਲੈਂਡ ਨੂੰ 284 ਦੌੜਾਂ ਦਾ ਟੀਚਾ ਦਿੱਤਾ। ਦਿਨ ਦੀ ਖੇਡ ਖ਼ਤਮ ਹੋਣ ਤੱਕ ਮਹਿਮਾਨ ਟੀਮ ਨੇ ਇੱਕ ਵਿਕਟ ਗੁਆ ਕੇ ਚਾਰ ਦੌੜਾਂ ਬਣਾ ਲਈਆਂ ਸਨ। ਭਾਰਤ ਲਈ ਸ਼੍ਰੇਅਸ ਅਈਅਰ ਨੇ 65 ਅਤੇ ਰਿਧੀਮਾਨ ਸਾਹਾ ਨੇ ਅਜੇਤੂ 61 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਆਪਣੇ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ ਸੈਂਕੜਾ ਲਗਾਉਣ ਤੋਂ ਬਾਅਦ ਸ਼੍ਰੇਅਸ ਅਈਅਰ ਨੇ ਅੱਜ ਦੂਜੀ ਪਾਰੀ ਵਿੱਚ ਅਰਧ ਸੈਂਕੜਾ ਜੜਿਆ, ਜਿਸ ਨਾਲ ਭਾਰਤ ਨੇ ਨਿਊਜ਼ੀਲੈਂਡ ਵਿਰੁੱਧ ਪਹਿਲੇ ਟੈਸਟ ਦੇ ਚੌਥੇ ਦਿਨ ਚਾਹ ਤੱਕ ਦੂਜੀ ਪਾਰੀ ਵਿੱਚ ਸੱਤ ਵਿਕਟਾਂ ‘ਤੇ 167 ਦੌੜਾਂ ਬਣਾਈਆਂ। ਅਈਅਰ ਨੇ ਰਵੀਚੰਦਰਨ ਅਸ਼ਵਿਨ (32) ਨਾਲ ਛੇਵੇਂ ਵਿਕਟ ਲਈ 52 ਦੌੜਾਂ ਦੀ ਸਾਂਝੇਦਾਰੀ ਕੀਤੀ।