ਇੰਡੀਆ-ਏ ਬਣੀ ਚੈਂਪੀਅਨ: Women’s Asia Cup Rising Stars 2026 ਦਾ ਖ਼ਿਤਾਬ ਜਿੱਤਿਆ
ਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾਇਆ
ਇੰਡੀਆ-ਏ ਦੀ ਮਹਿਲਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਮੈਨਜ਼ ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ 2026 ਦਾ ਖ਼ਿਤਾਬ ਆਪਣੇ ਨਾਂ ਕਰ ਲਿਆ ਹੈ। ਐਤਵਾਰ ਨੂੰ ਬੈਂਕਾਕ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 46 ਦੌੜਾਂ ਨਾਲ ਹਰਾ ਕੇ ਟਰਾਫੀ ’ਤੇ ਕਬਜ਼ਾ ਕੀਤਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਨਿਰਧਾਰਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 134 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਬੰਗਲਾਦੇਸ਼ ਦੀ ਪੂਰੀ ਟੀਮ 19.1 ਓਵਰਾਂ ਵਿੱਚ ਮਹਿਜ਼ 88 ਦੌੜਾਂ ’ਤੇ ਹੀ ਸਿਮਟ ਗਈ।
ਤੇਜਲ ਦੀ ਸ਼ਾਨਦਾਰ ਬੱਲੇਬਾਜ਼ੀ
ਭਾਰਤ ਦੀ ਜਿੱਤ ਵਿੱਚ ਤੇਜਲ ਹਸਬਨੀਸ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਤੇਜ਼ ਤਰਾਰ ਬੱਲੇਬਾਜ਼ੀ ਕਰਦਿਆਂ ਸਿਰਫ਼ 34 ਗੇਂਦਾਂ ਵਿੱਚ ਨਾਬਾਦ 51 ਦੌੜਾਂ ਦੀ ਅਰਧ-ਸੈਂਕੜੇ ਵਾਲੀ ਪਾਰੀ ਖੇਡੀ। ਉਸ ਨੂੰ 'ਪਲੇਅਰ ਆਫ ਦਿ ਮੈਚ' ਚੁਣਿਆ ਗਿਆ। ਭਾਰਤੀ ਗੇਂਦਬਾਜ਼ਾਂ ਨੇ ਵੀ ਸ਼ੁਰੂ ਤੋਂ ਹੀ ਬੰਗਲਾਦੇਸ਼ੀ ਬੱਲੇਬਾਜ਼ਾਂ ’ਤੇ ਦਬਾਅ ਬਣਾਈ ਰੱਖਿਆ, ਜਿਸ ਕਾਰਨ ਬੰਗਲਾਦੇਸ਼ ਦੀ ਟੀਮ ਕਦੇ ਵੀ ਟੀਚੇ ਦੇ ਨੇੜੇ ਪਹੁੰਚਦੀ ਨਜ਼ਰ ਨਹੀਂ ਆਈ।
ਭਾਰਤ ‘ਏ’ ਨੇ ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼ ਖ਼ਿਤਾਬ ਜਿੱਤਿਆ

