ਉਲੰਪਿਕਸ ਹਾਕੀ

ਅਰਜਨਟੀਨਾ ਨੂੰ 3-1 ਨਾਲ ਹਰਾ ਕੇ ਭਾਰਤ ਕੁਆਰਟਰ ਫਾਈਨਲ ’ਚ

ਅਰਜਨਟੀਨਾ ਨੂੰ 3-1 ਨਾਲ ਹਰਾ ਕੇ ਭਾਰਤ ਕੁਆਰਟਰ ਫਾਈਨਲ ’ਚ

ਟੋਕੀਓ, 29 ਜੁਲਾਈ

 ਟੋਕੀਓ ਉਲੰਪਿਕ ਖੇਡਾਂ ਵਿਚ ਭਾਰਤੀ ਪੁਰਸ਼ਾਂ ਦੀ ਹਾਕੀ ਅੱਜ ਖੇਡੇ ਗਏ ਇੱਕ ਮਹੱਤਵਪੂਰਨ ਮੈਚ ਵਿਚ ਰੀਓ ਓਲੰਪਿਕਸ ਚੈਂਪੀਅਨ ਅਰਜਨਟੀਨਾ ਦੀ ਟੀਮ ਨੂੰ 3-1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ। ਭਾਰਤੀ ਟੀਮ ਦੀ ਇਹ ਤੀਜੀ ਜਿੱਤ ਹੈ। ਇਸ ਤੋਂ ਪਹਿਲਾਂ ਭਾਰਤ ਨੇ ਨਿਊਜ਼ੀਲੈਂਡ ਅਤੇ ਸਪੇਨ ਨੂੰ ਹਰਾਇਆ ਸੀ ਅਤੇ ਭਾਰਤ ਆਸਟਰੇਲੀਆ ਤੋਂ ਹਾਰ ਗਿਆ ਸੀ। ਅੱਜ ਦੀ ਇਸ ਜਿੱਤ ਨਾਲ ਭਾਰਤ ਨੇ ਅਖੀਰਲੇ 8 ਵਿਚ ਆਪਣਾ ਨਾਂ ਦਰਜ ਕਰ ਲਿਆ ਹੈ। ਭਾਰਤ ਲਈ ਵਰੁਣ ਕੁਮਾਰ ਨੇ 43ਵੇਂ, ਵਿਵੇਕ ਸਾਗਰ ਪ੍ਰਸਾਦ ਨੇ 58ਵੇਂ ਅਤੇ ਹਰਮਨਪ੍ਰੀਤ ਸਿੰਘ ਨੇ 59ਵੇਂ ਮਿੰਟ ਵਿੱਚ ਗੋਲ ਕੀਤੇ। ਅਰਜਨਟੀਨਾ ਨੇ ਮਾਈਕੋ ਕੇਸੇਲਾ ਦੇ 48ਵੇਂ ਮਿੰਟ ਵਿੱਚ ਗੋਲ ਨਾਲ ਮੈਚ ਬਰਾਬਰੀ ’ਤੇ ਸੀ ਤੇ 58ਵੇਂ ਮਿੰਟ ਵਿੱਚ ਬਰਾਬਰ ਰਿਹਾ। ਇਸ ਤੋਂ ਬਾਅਦ ਭਾਰਤ ਨੇ ਦੋ ਮਿੰਟ ਦੇ ਸਮੇਂ ਵਿਚ ਦੋ ਗੋਲ ਕਰ ਕੇ ਇਹ ਸਾਬਤ ਕਰ ਦਿੱਤਾ ਕਿ ਇਹ ਟੀਮ ਅਹਿਮ ਪਲਾਂ ਵਿਚ ਦਬਾਅ ਅੱਗੇ ਗੋਡੇ ਟੇਕਣ ਵਾਲੀ ਨਹੀਂ। ਪੂਲ 'ਏ' ਵਿਚ ਆਸਟਰੇਲੀਆ ਤੋਂ ਬਾਅਦ ਭਾਰਤ ਦੂਜੇ ਨੰਬਰ 'ਤੇ ਹੈ। ਭਾਰਤ ਨੂੰ ਹੁਣ ਆਖਰੀ ਪੂਲ ਮੈਚ ਵਿੱਚ 30 ਜੁਲਾਈ ਨੂੰ ਮੇਜ਼ਬਾਨ ਜਾਪਾਨ ਨਾਲ ਖੇਡਣਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All