ਗਾਲ਼ੇ: ਇੰਗਲੈਂਡ ਕ੍ਰਿਕਟ ਟੀਮ ਦੇ ਕਪਤਾਨ ਜੋ ਰੂਟ ਦਾ ਮੰਨਣਾ ਹੈ ਕਿ ਆਸਟਰੇਲੀਆ ਦੇ ਖ਼ਿਲਾਫ਼ ਟੈਸਟ ਸੀਰੀਜ਼ ਪਛੜਣ ਤੋਂ ਬਾਅਦ ਵਾਪਸੀ ਕਰਦੇ ਹੋਏ ਭਾਰਤ ਦੀ ਜਿੱਤ ਸ਼ਾਨਦਾਰ ਸੀ। ਇਸ ਲਈ ਉਨ੍ਹਾਂ ਦੀ ਟੀਮ ਨੂੰ ਭਾਰਤ ਦੀ ਵਿਰਾਟ ਕੋਹਲੀ ਵਾਲੀ ਟੀਮ ਨੂੰ ਉਨ੍ਹਾਂ ਦੇ ਘਰ ਵਿੱਚ ਚੁਣੌਤੀ ਦੇਣ ਲਈ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਾ ਪਵੇਗਾ। ਬਰਤਾਨਵੀ ਕਪਤਾਨ ਨੇ ਕਿਹਾ ਕਿ ਉਹ ਜਦੋਂ ਭਾਰਤ ਜਾਣਗੇ ਤਾਂ ਉਨ੍ਹਾਂ ਦਾ ਦੌਰਾ ਵੀ ਰੁਮਾਂਚਕ ਰਹੇਗਾ।
-ਪੀਟੀਆਈ