DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

India ਦੁਨੀਆ ’ਚ ਸ਼ਾਂਤੀ ਦਾ ਸੁਨੇਹਾ ਦਿੰਦੈ: Murmu

ੳੁਡ਼ੀਸਾ ’ਚ ਭਾਜਪਾ ਸਰਕਾਰ ਦੀ ਦੂਜੀ ਵਰ੍ਹੇਗੰਢ ਦੇ ਸਮਾਗਮ ’ਚ ਪ੍ਰਧਾਨ ਮੰਤਰੀ ਨਾਲ ਲਿਆ ਹਿੱਸਾ

  • fb
  • twitter
  • whatsapp
  • whatsapp
featured-img featured-img
ਉੜੀਸਾ ਦੇ ਰਾਏਰੰਗਪੁਰ ’ਚ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਮੌਕੇ ਲੋਕਾਂ ਦਾ ਪਿਆਰ ਕਬੂਲਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ
Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਹੈ ਕਿ ਭਾਰਤ ਦੁਨੀਆ ’ਚ ਹਮੇਸ਼ਾ ਸ਼ਾਂਤੀ ਦਾ ਸੁਨੇਹਾ ਦਿੰਦਾ ਹੈ ਕਿਉਂਕਿ ਕੋਈ ਵੀ ਮਸਲਾ ਜੰਗ ਰਾਹੀਂ ਨਹੀਂ ਸਗੋਂ ਆਪਸੀ ਵਿਚਾਰ ਵਟਾਂਦਰੇ ਰਾਹੀਂ ਸੁਲਝਾਇਆ ਜਾ ਸਕਦਾ ਹੈ। ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ਦੇ ਰਾਏਰੰਗਪੁਰ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ, ‘‘ਜਦੋਂ ਵੀ ਦੁਨੀਆ ’ਚ ਜੰਗ ਅਤੇ ਬੇਯਕੀਨੀ ਵਰਗੇ ਮਾਹੌਲ ਬਣਦੇ ਹਨ ਤਾਂ ਭਾਰਤ ਸ਼ਾਂਤੀ ਦਾ ਸੁਨੇਹਾ ਫੈਲਾਉਂਦਾ ਹੈ। ਮਸਲੇ ਜੰਗ ਰਾਹੀਂ ਨਹੀਂ ਸਗੋਂ ਆਪਸੀ ਵਿਚਾਰ ਵਟਾਂਦਰੇ ਨਾਲ ਹੱਲ ਕੀਤੇ ਜਾ ਸਕਦੇ ਹਨ।’’

ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੂਬੇ ਦੀ ਭਾਜਪਾ ਸਰਕਾਰ ਦੀ ਦੂਜੀ ਵਰ੍ਹੇਗੰਢ ਦੇ ਜਸ਼ਨਾਂ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ 47,600 ਕਰੋੜ ਰੁਪਏ ਮੁੱਲ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਮੋਦੀ ਦੀ ਦੇਸ਼ ਅਤੇ ਲੋਕਾਂ ਪ੍ਰਤੀ ਸਮਰਪਣ ਭਾਵਨਾ ਦੀ ਸ਼ਲਾਘਾ ਕਰਦਿਆਂ ਮੁਰਮੂ ਨੇ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਦੀ ਅਸਰਦਾਰ ਲੀਡਰਸ਼ਿਪ ਕਾਰਨ ਭਾਰਤ ਦਾ ਜਲੌਅ ਕੌਮਾਂਤਰੀ ਪੱਧਰ ’ਤੇ ਵਧਿਆ ਹੈ। ਪੂਰੀ ਦੁਨੀਆ ਨੇ ਕੋਵਿਡ-19 ਮਹਾਮਾਰੀ ਦੌਰਾਨ ਭਾਰਤ ਦੇ ਪ੍ਰਬੰਧਨ ਹੁਨਰ ਨੂੰ ਦੇਖਿਆ ਹੈ। ਉਸ ਸਮੇਂ ਭਾਰਤ ਨੇ ਨਾ ਸਿਰਫ਼ ਆਪਣੇ ਲੋਕਾਂ ਨੂੰ ਟੀਕੇ ਲਾਏ ਸਗੋਂ ਕਈ ਹੋਰ ਮੁਲਕਾਂ ਨੂੰ ਵੈਕਸੀਨ ਭੇਜੀ।’’ ਉਨ੍ਹਾਂ ਕਿਹਾ ਕਿ ਭਾਰਤ ਨੇ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਵਾਲੇ ਮੁਲਕਾਂ ਲਈ ਵੀ ਸਭ ਤੋਂ ਪਹਿਲਾਂ ਸਹਾਇਤਾ ਭੇਜੀ ਹੈ।

Advertisement

Advertisement
Advertisement
×