ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ’ਚ

ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ
ਭਾਰਤੀ ਖਿਡਾਰਨਾਂ ਆਸਟਰੇਲੀਆ ਨੂੰ ਹਰਾਉਣ ਬਾਅਦ ਖੁਸ਼ੀ ਜ਼ਾਹਰ ਕਰਦੀਆਂ ਹੋਈਆਂ। -ਫੋਟੋ: ਰਾਇਟਰਜ਼
Advertisement
ਭਾਰਤ ਵੀਰਵਾਰ ਨੂੰ ਇਥੇ ਆਈ ਸੀ ਸੀ ਮਹਿਲਾ ਇਕ ਰੋਜ਼ਾ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ’ਚ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਿਆ ਹੈ। ਹੁਣ ਐਤਵਾਰ ਨੂੰ ਫਾਈਨਲ ’ਚ ਮੇਜ਼ਬਾਨ ਟੀਮ ਦਾ ਸਾਹਮਣਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 338 ਦੌੜਾਂ ਬਣਾਈਆਂ ਜਿਸ ਦੇ ਜਵਾਬ ’ਚ ਭਾਰਤ ਨੇ 5 ਵਿਕਟਾਂ ਗੁਆ ਕੇ ਇਹ ਟੀਚਾ ਸਰ ਕਰ ਲਿਆ। ਭਾਰਤ ਦੀ ਜਿੱਤ ’ਚ ਜੈਮਿਮਾ ਰੌਡਰਿਗਜ਼ ਦਾ ਅਹਿਮ ਯੋਗਦਾਨ ਰਿਹਾ ਜਿਸ ਨੇ ਨਾਬਾਦ 127 ਦੌੜਾਂ ਬਣਾਈਆਂ। ਉਸ ਨੂੰ ਪਲੇਅਰ ਆਫ਼ ਦਿ ਮੈਚ ਐਲਾਨਿਆ ਗਿਆ। ਉਸ ਤੋਂ ਇਲਾਵਾ ਕਪਤਾਨ ਹਰਮਨਪ੍ਰੀਤ ਕੌਰ ਨੇ 89, ਸਮ੍ਰਿਤੀ ਮੰਧਾਨਾ ਨੇ 24 ਅਤੇ ਰਿਚਾ ਘੋਸ਼ ਨੇ 26 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜ਼ਾਂ ਨੇ ਆਸਟਰੇਲੀਆ ਦੀ ਸਾਰੀ ਟੀਮ 49.5 ਓਵਰਾਂ ’ਚ 338 ਦੌੜਾਂ ’ਤੇ ਸਮੇਟ ਦਿੱਤੀ ਸੀ। ਭਾਰਤ ਵੱਲੋਂ ਸ੍ਰੀਚਰਨੀ ਅਤੇ ਦੀਪਤੀ ਸ਼ਰਮਾ ਨੇ 2-2 ਜਦਕਿ ਕਰਾਂਤੀ ਗੌੜ, ਅਮਨਜੋਤ ਕੌਰ ਅਤੇ ਰਾਧਾ ਯਾਦਵ ਨੇ 1-1 ਵਿਕਟ ਹਾਸਲ ਕੀਤੀ। ਆਸਟਰੇਲੀਆ ਵੱਲੋਂ ਫੋਇਬੇ ਲਿਚਫੀਲਡ ਨੇ 119 ਅਤੇ ਐਲਿਸ ਪੈਰੀ ਨੇ 77 ਦੌੜਾਂ ਦਾ ਯੋਗਦਾਨ ਦਿੱਤਾ।

 

Advertisement

Advertisement
Show comments