DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India Malaysia Hockey: ਹਰਮਨਪ੍ਰੀਤ ਦੀ ਹੈਟ੍ਰਿਕ ਸਦਕਾ ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾਇਆ

ਪੰਜ ਵਾਰ ਦੇ ਚੈਂਪੀਅਨ ਭਾਰਤ ਦੀ ਟੂਰਨਾਮੈਂਟ ਵਿੱਚ ਲਗਾਤਾਰ ਚੌਥੀ ਜਿੱਤ; ਦੱਖਣੀ ਕੋਰੀਆ ਨਾਲ ਸੋਮਵਾਰ ਨੂੰ ਹੋਵੇਗਾ ਆਖ਼ਰੀ ਲੀਗ ਮੁਕਾਬਲਾ

  • fb
  • twitter
  • whatsapp
  • whatsapp
featured-img featured-img
ਜਲੰਧਰ ਵਿਚ ਗੋਲ ਕਰਨ ਤੋਂ ਬਾਅਦ ਖੁਸ਼ੀ ਮਨਾਉਂਦੇ ਹੋਏ ਭਾਰਤੀ ਖਿਡਾਰੀ। ਫੋਟੋ: ਸਰਬਜੀਤ ਸਿੰਘ
Advertisement

India Malaysia Hockey: ਕਪਤਾਨ ਹਰਮਨਪ੍ਰੀਤ ਸਿੰਘ ਦੀ ਸ਼ਾਨਦਾਰ ਹੈਟ੍ਰਿਕ ਸਦਕਾ ਪੰਜ ਵਾਰ ਦੇ ਚੈਂਪੀਅਨ ਭਾਰਤ ਨੇ ਐਤਵਾਰ ਨੂੰ ਏਸ਼ਿਆਈ ਚੈਂਪੀਅਨਜ਼ ਟਰਾਫੀ (ਏ ਸੀ ਟੀ) ਹਾਕੀ ਟੂਰਨਾਮੈਂਟ ਵਿੱਚ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਦਰਜ ਕੀਤੀ। ਭਾਰਤ ਨੇ ਇਸ ਤੋਂ ਪਹਿਲਾਂ ਏਸ਼ਿਆਈ ਖੇਡਾਂ ਦੇ ਸੋਨ ਤਗ਼ਮੇ ਦੇ ਮੁਕਾਬਲੇ ਵਿੱਚ ਵੀ ਮਲੇਸ਼ੀਆ ਨੂੰ 5-1 ਨਾਲ ਹਰਾਇਆ ਸੀ।

ਛੇ ਟੀਮਾਂ ਦੇ ਇਸ ਟੂਰਨਾਮੈਂਟ ਵਿੱਚ ਭਾਰਤ ਅਤੇ ਮਲੇਸ਼ੀਆ ਤੋਂ ਇਲਾਵਾ ਦੱਖਣੀ ਕੋਰੀਆ ਅਤੇ ਜਾਪਾਨ ਨੇ ਵੀ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਭਾਰਤ ਸੋਮਵਾਰ ਨੂੰ ਆਪਣੇ ਆਖ਼ਰੀ ਲੀਗ ਮੁਕਾਬਲੇ ਵਿੱਚ ਦੱਖਣੀ ਕੋਰੀਆ ਨਾਲ ਖੇਡੇਗਾ ਜਦਕਿ ਮਲੇਸ਼ੀਆ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ।

Advertisement

ਹਰਮਨਪ੍ਰੀਤ ਨੇ ਤੀਜੇ, 33ਵੇਂ ਅਤੇ 58ਵੇਂ ਮਿੰਟ ਵਿੱਚ ਗੋਲ ਕਰਕੇ ਹੈਟ੍ਰਿਕ ਪੂਰੀ ਕੀਤੀ। ਉਸ ਨੇ ਦੋ ਗੋਲ ਪੈਨਲਟੀ ਕਾਰਨਰ ਅਤੇ ਇੱਕ ਪੈਨਲਟੀ ਸਟ੍ਰੋਕ ਰਾਹੀਂ ਕੀਤਾ। ਸਟਰਾਈਕਰ ਸੁਖਜੀਤ ਸਿੰਘ ਨੇ 43ਵੇਂ ਮਿੰਟ ਵਿੱਚ ਮੈਦਾਨੀ ਗੋਲ ਕਰਕੇ ਭਾਰਤ ਦੀ ਲੀਡਮਜ਼ਬੂਤ ਕੀਤੀ। ਮਲੇਸ਼ੀਆ ਵੱਲੋਂ ਅਖਿਮੁੱਲ੍ਹਾ ਅਨੁਆਰ ਨੇ 25ਵੇਂ ਅਤੇ ਸ਼ੈਲੋ ਸਿਲਵੇਰੀਅਸ ਨੇ 60ਵੇਂ ਮਿੰਟ ਵਿੱਚ ਗੋਲ ਕੀਤੇ।

Advertisement

ਭਾਰਤ ਨੇ ਮੈਚ ਦੀ ਸ਼ੁਰੂਆਤ ਹਮਲਾਵਰ ਅੰਦਾਜ਼ ਵਿੱਚ ਕੀਤੀ। ਤੀਜੇ ਮਿੰਟ ਵਿੱਚ ਮਿਲੇ ਪਹਿਲੇ ਪੈਨਲਟੀ ਕਾਰਨਰ ’ਤੇ ਕਪਤਾਨ ਹਰਮਨਪ੍ਰੀਤ ਨੇ ਸ਼ਾਨਦਾਰ ਡਰੈਗ ਫਲਿੱਕ ਰਾਹੀਂ ਗੋਲ ਕਰਕੇ ਭਾਰਤ ਨੂੰ 1-0 ਦੀ ਲੀਡ ਦਿਵਾਈ। ਇਸ ਤੋਂ ਬਾਅਦ ਭਾਰਤੀ ਖਿਡਾਰੀਆਂ ਨੇ ਮਲੇਸ਼ੀਆ ਦੀ ਰੱਖਿਆ ਪੰਕਤੀ ’ਤੇ ਲਗਾਤਾਰ ਦਬਾਅ ਬਣਾਇਆ ਪਰ ਗੋਲ ਕਰਨ ਵਿੱਚ ਸਫਲਤਾ ਨਹੀਂ ਮਿਲੀ।

ਦੂਜੇ ਕੁਆਰਟਰ ਵਿੱਚ ਮਲੇਸ਼ੀਆ ਨੇ ਜਵਾਬੀ ਹਮਲੇ ਤੇਜ਼ ਕੀਤੇ। ਉਸ ਨੂੰ 18ਵੇਂ ਮਿੰਟ ਵਿੱਚ ਲਗਾਤਾਰ ਦੋ ਪੈਨਲਟੀ ਕਾਰਨਰ ਮਿਲੇ ਪਰ ਭਾਰਤੀ ਰੱਖਿਆ ਪੰਕਤੀ ਨੇ ਦੋਵੇਂ ਹਮਲੇ ਨਾਕਾਮ ਕਰ ਦਿੱਤੇ। ਇਸ ਤੋਂ ਬਾਅਦ ਭਾਰਤ ਨੂੰ ਵੀ ਦੋ ਪੈਨਲਟੀ ਕਾਰਨਰ ਮਿਲੇ ਪਰ ਮਲੇਸ਼ੀਆ ਦੇ ਗੋਲਕੀਪਰ ਨੇ ਹਰਮਨਪ੍ਰੀਤ ਦੇ ਦੋਵੇਂ ਯਤਨ ਰੋਕ ਦਿੱਤੇ।

24ਵੇਂ ਮਿੰਟ ਵਿੱਚ ਮਲੇਸ਼ੀਆ ਨੇ ਲਗਾਤਾਰ ਤਿੰਨ ਪੈਨਲਟੀ ਕਾਰਨਰ ਹਾਸਲ ਕੀਤੇ ਪਰ ਭਾਰਤ ਨੇ ਆਪਣੀ ਲੀਡ ਬਰਕਰਾਰ ਰੱਖੀ। ਹਾਲਾਂਕਿ ਅਗਲੇ ਹੀ ਮਿੰਟ ਅਖਿਮੁੱਲ੍ਹਾ ਅਨੁਆਰ ਨੇ ਫੈਜ਼ ਜਲੀ ਦੇ ਪਾਸ ’ਤੇ ਗੋਲ ਕਰਕੇ ਸਕੋਰ 1-1 ਕਰ ਦਿੱਤਾ।

ਤੀਜੇ ਕੁਆਰਟਰ ਵਿੱਚ ਭਾਰਤ ਨੇ ਮੁੜ ਹਮਲਾਵਰ ਰੁਖ਼ ਅਖ਼ਤਿਆਰ ਕੀਤਾ। 33ਵੇਂ ਮਿੰਟ ਵਿੱਚ ਹਰਮਨਪ੍ਰੀਤ ਨੇ ਪੈਨਲਟੀ ਕਾਰਨਰ ’ਤੇ ਆਪਣਾ ਦੂਜਾ ਗੋਲ ਕਰਕੇ ਭਾਰਤ ਨੂੰ 2-1 ਨਾਲ ਅੱਗੇ ਕਰ ਦਿੱਤਾ। ਇਸ ਤੋਂ ਬਾਅਦ ਉਪ ਕਪਤਾਨ ਹਾਰਦਿਕ ਸਿੰਘ ਨੇ ਗੇਂਦ ’ਤੇ ਕਬਜ਼ਾ ਕਰਦਿਆਂ ਸ਼ਾਨਦਾਰ ਹਮਲਾ ਬਣਾਇਆ ਅਤੇ ਸੁਖਜੀਤ ਸਿੰਘ ਨੂੰ ਪਾਸ ਦਿੱਤਾ। ਸੁਖਜੀਤ ਨੇ 43ਵੇਂ ਮਿੰਟ ਵਿੱਚ ਸ਼ਾਨਦਾਰ ਮੈਦਾਨੀ ਗੋਲ ਕਰਕੇ ਸਕੋਰ 3-1 ਕਰ ਦਿੱਤਾ।

ਮੈਚ ਖ਼ਤਮ ਹੋਣ ਤੋਂ ਦੋ ਮਿੰਟ ਪਹਿਲਾਂ ਭਾਰਤ ਨੂੰ ਪੈਨਲਟੀ ਸਟ੍ਰੋਕ ਮਿਲਿਆ, ਜਿਸ ਨੂੰ ਹਰਮਨਪ੍ਰੀਤ ਨੇ ਗੋਲ ਵਿੱਚ ਬਦਲ ਕੇ ਆਪਣੀ ਹੈਟ੍ਰਿਕ ਪੂਰੀ ਕੀਤੀ ਅਤੇ ਭਾਰਤ ਦੀ ਲੀਡ 4-1 ਕਰ ਦਿੱਤੀ। ਆਖ਼ਰੀ ਮਿੰਟ ਵਿੱਚ ਮਲੇਸ਼ੀਆ ਦੇ ਸ਼ੈਲੋ ਸਿਲਵੇਰੀਅਸ ਨੇ ਮੈਦਾਨੀ ਗੋਲ ਕੀਤਾ ਪਰ ਭਾਰਤ ਨੇ 4-2 ਨਾਲ ਜਿੱਤ ਦਰਜ ਕੀਤੀ।

Advertisement
×