ਪ੍ਰਿਟੋਰੀਆ ਦੇ ਸੈਂਚੂਰੀਅਨ ਪਾਰਕ ਵਿੱਚ ਮੰਗਲਵਾਰ ਨੂੰ ਭਾਰਤੀ ਟੀਮ ਦੇ ਖਿਡਾਰੀ ਸਾਥੀ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਦੱਖਣ ਅਫ਼ਰੀਕੀ ਬੱਲੇਬਾਜ਼ ਕੀਗਨ ਪੀਟਰਸਨ ਦੀ ਵਿਕਟ ਲੈਣ ਲਈ ਵਧਾਈ ਦਿੰਦੇ ਹੋਏ। ਭਾਰਤ ਨੇ ਅੱਜ ਪਹਿਲੇ ਟੈਸਟ ਦੇ ਤੀਜੇ ਦਿਨ ਮੇਜ਼ਬਾਨ ਦੱਖਣੀ ਅਫਰੀਕਾ ਦੀ ਦੂਜੀ ਪਾਰੀ 197 ਦੌੜਾਂ ’ਤੇ ਸਮੇਟ ਦਿੱਤੀ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 327 ਦੌੜਾਂ ਬਣਾਈਆਂ ਸਨ ਤੇ ਟੀਮ ਨੂੰ ਦੂਜੀ ਪਾਰੀ ਵਿੱਚ 132 ਦੌੜਾਂ ਦੀ ਲੀਡ ਮਿਲੀ ਹੈ। ਦਿਨ ਦੀ ਖੇਡ ਖ਼ਤਮ ਹੋਣ ਮੌਕੇ ਦੂਜੀ ਪਾਰੀ ’ਚ ਭਾਰਤ ਦਾ ਸਕੋਰ 16/1 ਸੀ। -ਫੋਟੋ: ਏਪੀ