India vs Ireland T20 match: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਪਹਿਲੇ ਟੀ-20 ਵਿੱਚ 34 ਦੌੜਾਂ ਨਾਲ ਹਰਾਇਆ
ਭਾਰਤੀ ਟੀਮ 148 ਦੌੜਾਂ ’ਤੇ ਆਲ ਆੳੂਟ; ਆਇਰਲੈਂਡ ਨੇ ਭਾਰਤ ਨੂੰ ਦਿੱਤਾ ਸੀ 183 ਦੌੜਾਂ ਦਾ ਟੀਚਾ
ਆਇਰਲੈਂਡ ਨੇ ਅੱਜ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਭਾਰਤ ਨੂੰ 34 ਦੌੜਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ। ਇਹ ਭਾਰਤ ਖ਼ਿਲਾਫ਼ ਆਇਰਲੈਂਡ ਦੀ ਪਹਿਲੀ ਜਿੱਤ ਹੈ।
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਇਰਲੈਂਡ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 182 ਦੌੜਾਂ ਬਣਾਈਆਂ। ਟੀਮ ਦੇ ਕਪਤਾਨ ਲੋਰਕਨ ਨੇ 36 ਗੇਂਦਾਂ ਵਿੱਚ 5 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 50 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।
183 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨਿਯਮਤ ਸਮੇਂ ’ਤੇ ਵਿਕਟਾਂ ਗੁਆਉਂਦੀ ਰਹੀ ਅਤੇ 18.5 ਓਵਰਾਂ ਵਿੱਚ 148 ਦੌੜਾਂ ਬਣਾ ਕੇ ਆਲ ਆਊਟ ਹੋ ਗਈ।
ਭਾਰਤ ਵੱਲੋਂ ਅਭਿਸ਼ੇਕ ਸ਼ਰਮਾ ਨੇ ਸਭ ਤੋਂ ਵੱਧ 49 ਦੌੜਾਂ ਬਣਾਈਆਂ, ਜਦਕਿ ਸ਼ਿਵਮ ਦੂਬੇ ਨੇ 25 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ।
ਆਇਰਲੈਂਡ ਦੇ ਗੇਂਦਬਾਜ਼ਾਂ ਨੇ ਸ਼ੁਰੂ ਤੋਂ ਹੀ ਦਬਾਅ ਬਣਾਈ ਰੱਖਿਆ। ਮੈਟ ਹੌਲਾਰਡ ਨੇ ਸਭ ਤੋਂ ਵੱਧ 3 ਵਿਕਟਾਂ ਹਾਸਲ ਕਰਕੇ ਭਾਰਤ ਦੀ ਬੱਲੇਬਾਜ਼ੀ ਨੂੰ ਵੱਡਾ ਝਟਕਾ ਦਿੱਤਾ।
ਇਸ ਤੋਂ ਪਹਿਲਾਂ ਭਾਰਤ ਅਤੇ ਆਇਰਲੈਂਡ ਵਿਚਾਲੇ ਦੋ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਲੜੀ ਦੇ ਪਹਿਲੇ ਮੁਕਾਬਲੇ ਵਿੱਚ ਆਇਰਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ 'ਤੇ 182 ਦੌੜਾਂ ਬਣਾਈਆਂ। ਇਸ ਨਾਲ ਭਾਰਤ ਨੂੰ ਜਿੱਤ ਲਈ 183 ਦੌੜਾਂ ਦਾ ਟੀਚਾ ਮਿਲਿਆ ਹੈ।
ਆਇਰਲੈਂਡ ਵੱਲੋਂ ਕਪਤਾਨ ਲੋਰਕਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 36 ਗੇਂਦਾਂ ਵਿੱਚ 50 ਦੌੜਾਂ ਦੀ ਤੇਜ਼ ਪਾਰੀ ਖੇਡੀ। ਇਸ ਤੋਂ ਇਲਾਵਾ ਗੈਰੇਥ ਡੇਲਾਨੀ ਨੇ ਵੀ 32 ਗੇਂਦਾਂ ਵਿੱਚ 49 ਦੌੜਾਂ ਬਣਾ ਕੇ ਟੀਮ ਨੂੰ ਮਜ਼ਬੂਤ ਸਕੋਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
ਭਾਰਤ ਵੱਲੋਂ ਹਰਸ਼ਿਤ ਰਾਣਾ ਸਭ ਤੋਂ ਸਫ਼ਲ ਗੇਂਦਬਾਜ਼ ਰਹੇ। ਉਨ੍ਹਾਂ ਨੇ ਆਪਣੇ ਚਾਰ ਓਵਰਾਂ ਵਿੱਚ ਸਿਰਫ਼ 24 ਦੌੜਾਂ ਦੇ ਕੇ ਤਿੰਨ ਵਿਕਟਾਂ ਹਾਸਲ ਕੀਤੀਆਂ।
ਦੂਜੇ ਪਾਸੇ ਪ੍ਰਸਿੱਧ ਕ੍ਰਿਸ਼ਨਾ ਕਾਫ਼ੀ ਮਹਿੰਗੇ ਸਾਬਤ ਹੋਏ। ਉਨ੍ਹਾਂ ਨੇ ਚਾਰ ਓਵਰਾਂ ਵਿੱਚ ਕੋਈ ਵੀ ਵਿਕਟ ਨਹੀਂ ਲਈ ਅਤੇ 57 ਦੌੜਾਂ ਦਿੱਤੀਆਂ।
ਭਾਰਤ ਲਈ ਅਰਸ਼ਦੀਪ ਸਿੰਘ ਅਤੇ ਅਕਸ਼ਰ ਪਟੇਲ ਨੇ ਦੋ-ਦੋ ਵਿਕਟਾਂ ਆਪਣੇ ਨਾਮ ਕੀਤੀਆਂ।
