DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India Vs Pak: ਭਾਰਤ ਨੇ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਜਿੱਤਿਆ ਸੋਨ ਤਗ਼ਮਾ

ਏਸ਼ਿਆਈ ਖੇਡਾਂ ਦੇ ਪੁਰਸ਼ ਕ੍ਰਿਕੇਟ ਮੁਕਾਬਲੇ ਦੇ ਮਹਾ-ਫ਼ਾਈਨਲ ਵਿੱਚ ਭਾਰਤ ਨੇ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਗ਼ਮਾ ਆਪਣੇ ਨਾਮ ਕਰ ਲਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ...

  • fb
  • twitter
  • whatsapp
  • whatsapp
featured-img featured-img
Asian Games - Aichi-Nagoya 2026 - Cricket - Men Finals - Gold Medal Match - Pakistan v India - Korogi Athletic Park, Nisshin, Japan - October 3, 2026 Pakistan's Abdul Samad in action REUTERS
Advertisement

ਏਸ਼ਿਆਈ ਖੇਡਾਂ ਦੇ ਪੁਰਸ਼ ਕ੍ਰਿਕੇਟ ਮੁਕਾਬਲੇ ਦੇ ਮਹਾ-ਫ਼ਾਈਨਲ ਵਿੱਚ ਭਾਰਤ ਨੇ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਗ਼ਮਾ ਆਪਣੇ ਨਾਮ ਕਰ ਲਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 211 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ। ਭਾਰਤ ਵੱਲੋਂ ਅਭਿਸ਼ੇਕ ਸ਼ਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 28 ਗੇਂਦਾਂ ਵਿੱਚ 61 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ, ਜਦਕਿ ਉਪ-ਕਪਤਾਨ ਤਿਲਕ ਵਰਮਾ ਨੇ 22 ਗੇਂਦਾਂ ਵਿੱਚ ਨਾਬਾਦ 51 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਸ਼ਿਵਮ ਦੁਬੇ ਨੇ 27 ਅਤੇ ਸ਼੍ਰੇਅਸ ਅਈਅਰ ਨੇ 21 ਦੌੜਾਂ ਦਾ ਯੋਗਦਾਨ ਪਾਇਆ।

212 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨੀ ਟੀਮ 20 ਓਵਰਾਂ ਵਿੱਚ 6 ਵਿਕਟਾਂ ’ਤੇ 192 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਲਈ ਹਸਨ ਨਵਾਜ਼ ਨੇ 96 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਪਰ ਉਹ ਆਪਣੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ। ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ ਆਫ਼ ਸਾਹਮਣੇ ਪਾਕਿਸਤਾਨੀ ਬੱਲੇਬਾਜ਼ ਸੰਘਰਸ਼ ਕਰਦੇ ਨਜ਼ਰ ਆਏ, ਜਿਸ ਨਾਲ ਭਾਰਤ ਨੇ ਇਹ ਮੁਕਾਬਲਾ ਜਿੱਤ ਕੇ ਇਤਿਹਾਸ ਰਚ ਦਿੱਤਾ।

Advertisement

Advertisement
Advertisement
×