ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ-ਪਾਕਿ ਮੈਚ: ਭਾਰਤ ਨੇ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾਇਆ

ਸੂਰਿਆ ਕੁਮਾਰ ਯਾਦਵ ਨੇ ਕਪਤਾਨੀ ਪਾਰੀ ਖੇਡੀ; ਪਾਕਿਸਤਾਨ ਨੌਂ ਵਿਕਟਾਂ ਦੇ ਨੁਕਸਾਨ ਨਾਲ 127 ਦੌਡ਼ਾਂ; ਭਾਰਤ ਤਿੰਨ ਵਿਕਟਾਂ ਦੇ ਨੁਕਸਾਨ ਨਾਲ 131 ਦੌਡ਼ਾਂ
India's captain Suryakumar Yadav plays a shot during the Asia Cup cricket match between India and Pakistan at Dubai International Cricket Stadium in Dubai, United Arab Emirates, Sunday, Sept. 14, 2025. AP/PTI(AP09_14_2025_000571B)
Advertisement

India vs Pak, Asia Cup 2025: India won

ਇਥੇ ਭਾਰਤ ਨੇ ਏਸ਼ੀਆ ਕੱਪ ਦੇ ਹਾਈ ਵੋਲਟੇਜ ਮੈਚ ਵਿਚ ਅੱਜ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 127 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਭਾਰਤ ਨੇ ਜੇਤੂ ਟੀਚਾ 15.5 ਓਵਰਾਂ ਵਿਚ ਤਿੰਨ ਵਿਕਟਾਂ ਦੇ ਨੁਕਸਾਨ ਨਾਲ ਹੀ ਹਾਸਲ ਕਰ ਲਿਆ। ਭਾਰਤ ਵਲੋਂ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਕਪਤਾਨੀ ਪਾਰੀ ਖੇਡੀ । ਭਾਰਤ ਵਲੋਂ ਸੂਰਿਆ ਕੁਮਾਰ ਯਾਦਵ ਨੇ 47 ਦੌੜਾਂ ਤੇ ਸ਼ਿਵਮ ਦੂਬੇ ਨੇ 10 ਦੌੜਾਂ ਬਣਾਈਆਂ ਤੇ ਦੋਵੇਂ ਨਾਬਾਦ ਰਹੇ।

Advertisement

India's captain Suryakumar Yadav, right celebrates with batting partner Shivam Dube after their win in the Asia Cup cricket match against Pakistan at Dubai International Cricket Stadium in Dubai, United Arab Emirates, Sunday, Sept. 14, 2025. AP/PTI(AP09_14_2025_000584B)

ਇਸ ਤੋਂ ਪਹਿਲਾਂ ਪਾਕਿਸਤਾਨ ਖਿਡਾਰੀ ਅੱਜ ਭਾਰਤੀ ਗੇਂਦਬਾਜ਼ਾਂ ਅੱਗੇ ਟਿਕ ਨਾ ਸਕੇ। ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿੱਚ ਨੌਂ ਵਿਕਟਾਂ ਦੇ ਨੁਕਸਾਨ ਨਾਲ 127 ਦੌੜਾਂ ਬਣਾਈਆਂ। ਇਸ ਮੈਚ ਵਿਚ ਪਾਕਿਸਤਾਨੀ ਪਾਰੀ ਲੜਖੜਾ ਗਈ ਤੇ ਨਮੋਸ਼ੀਜਨਕ ਪ੍ਰਦਰਸ਼ਨ ਕੀਤਾ। ਭਾਰਤੀ ਗੇਂਦਬਾਜ਼ ਅੱਜ ਪਾਕਿਸਤਾਨ ਦੇ ਬੱਲੇਬਾਜ਼ਾਂ ’ਤੇ ਸ਼ੁਰੂ ਤੋਂ ਹੀ ਹਾਵੀ ਰਹੇ। ਭਾਰਤੀ ਗੇਂਦਬਾਜ਼ ਕੁਲਦੀਪ ਯਾਦਵ ਨੇ ਤਿੰਨ ਵਿਕਟਾਂ ਤੇ ਅਕਸ਼ਰ ਪਟੇਲ ਨੇ ਵਧੀਆ ਗੇਂਦਬਾਜ਼ੀ ਕਰਦਿਆਂ ਦੋ ਵਿਕਟਾਂ ਹਾਸਲ ਕੀਤੀਆਂ। ਦੱਸਣਾ ਬਣਦਾ ਹੈ ਕਿ ਕੁਲਦੀਪ ਯਾਦਵ ਨੇ ਲਗਾਤਾਰ ਦੋ ਗੇਂਦਾਂ ’ਤੇ ਦੋ ਖਿਡਾਰੀਆਂ ਨੂੰ ਆਊਟ ਕੀਤਾ।

 

ਇਸ ਤੋਂ ਪਹਿਲਾਂ ਪਾਕਿਸਤਾਨ ਸ਼ੁਰੂਆਤ ਖਰਾਬ ਰਹੀ ਤੇ ਪਹਿਲੀ ਗੇਂਦ ’ਤੇ ਪਹਿਲੀ ਵਿਕਟ ਡਿੱਗੀ। ਭਾਰਤੀ ਗੇਂਦਬਾਜ਼ ਹਾਰਦਿਕ ਪਾਂਡਿਆ ਦੀ ਪਹਿਲੀ ਗੇਂਦ ਵਾਈਡ ਰਹੀ ਤੇ ਉਸ ਦੀ ਆਪਣੀ ਪਹਿਲੀ ਗੇਂਦ ’ਤੇ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਸਈਅਮ ਅਯੂਬ ਨੂੰ ਜਸਪ੍ਰੀਤ ਬੁਮਰਾਹ ਹੱਥੋਂ ਕੈਚ ਆਊਟ ਕਰਵਾਇਆ। ਇਸ ਤੋਂ ਬਾਅਦ ਪਾਕਿਸਤਾਨ ਦੀ ਦੂਜੀ ਵਿਕਟ ਵੀ ਡਿੱਗ ਗਈ ਹੈ। ਪਾਕਿਸਤਾਨ ਦੇ ਵਿਕਟਕੀਪਰ ਤੇ ਬੱਲੇਬਾਜ਼ ਮੁਹੰਮਦ ਹੈਰਿਸ ਨੂੰ ਜਸਪ੍ਰੀਤ ਬੁਮਰਾਹ ਦੀ ਗੇਂਦ ’ਤੇ ਹਾਰਦਿਕ ਨੇ ਕੈਚ ਕੀਤਾ। ਪਾਕਿਸਤਾਨ ਦੀ ਤੀਜੀ ਵਿਕਟ ਫਖਰ ਜ਼ਮਾਨ ਵਜੋਂ ਡਿੱਗੀ। ਭਾਰਤੀ ਗੇਂਦਬਾਜ਼ ਅਕਸ਼ਰ ਪਟੇਲ ਨੇ ਕਰੀਜ਼ ‘ਤੇ ਟਿਕੇ ਹੋਏ ਫਖਰ ਜ਼ਮਾਨ ਨੂੰ ਆਊਟ ਕੀਤਾ। ਉਸ ਨੂੰ ਅਕਸ਼ਰ ਦੀ ਗੇਂਦ ’ਤੇ ਤਿਲਕ ਵਰਮਾ ਨੇ ਕੈਚ ਆਊਟ ਕੀਤਾ।ਮੈਚ ਦੀ ਸ਼ੁਰੂਆਤ ਵੇਲੇ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੁਕਾਬਲਾ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਗਿਆ।

Pakistan players react after their loss in the Asia Cup cricket match against India at Dubai International Cricket Stadium in Dubai, United Arab Emirates, Sunday, Sept. 14, 2025. AP/PTI(AP09_14_2025_000583B)

ਭਾਰਤ ਨੇ ਜੇਤੂ ਟੀਚਾ ਹਾਸਲ ਕਰਨ ਲਈ ਬੱਲੇਬਾਜ਼ੀ ਕਰਦਿਆਂ ਪਹਿਲੇ ਓਵਰ ਵਿਚ ਤੇਜ਼ ਗਤੀ ਨਾਲ ਦੌੜਾਂ ਬਣਾਈਆਂ ਪਰ ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 10 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਅਭਿਸ਼ੇਕ ਸ਼ਰਮਾ ਨੇ ਤੇਜ਼ੀ ਨਾਲ ਦੌੜਾਂ ਬਣਾਈਆਂ ਪਰ ਉਹ ਵੀ 31 ਦੌੜਾਂ ‘ਤੇ ਆਊਟ ਹੋ ਗਿਆ। ਪਾਕਿਸਤਾਨ ਵਲੋਂ ਦੋਵੇਂ ਵਿਕਟਾਂ ਸਈਅਮ ਆਯੂਬ ਨੇ ਹਾਸਲ ਕੀਤੀਆਂ। ਇਸ ਤੋਂ ਬਾਅਦ ਤਿਲਕ ਵਰਮਾ 31 ਦੌੜਾਂ ਬਣਾ ਕੇ ਆਊਟ ਹੋਇਆ।

Advertisement
Show comments