DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India Women Asia Cup: ਏਸ਼ੀਆ ਕੱਪ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਦਿੱਲੀ ਪਰਤੀ

Women Asia Cup Victory: ਏਸ਼ੀਆ ਕੱਪ ਜਿੱਤਣ ਵਾਲੀ ਟੀਮ ਦਾ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਸਵਾਗਤ

  • fb
  • twitter
  • whatsapp
  • whatsapp
featured-img featured-img
ਦਿੱਲੀ ਹਵਾਈ ਅੱਡੇ ’ਤੇ ਭਾਰਤੀ ਖਿਡਾਰਨਾਂ।
Advertisement

India Women Asia Cup: ਦੁਬਈ ਵਿਚ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕਰਨ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਅੱਜ ਰਾਤ ਦਿੱਲੀ ਪਰਤ ਆਈ ਹੈ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਮ੍ਰਿਤੀ ਮੰਧਾਨਾ, ਸ਼ਿਫਾਲੀ ਵਰਮਾ, ਤੇਜ਼ ਗੇਂਦਬਾਜ਼ ਰੇਣੁਕਾ ਠਾਕੁਰ, ਭਾਰਤੀ ਅਤੇ ਨੰਦਨੀ ਸ਼ਰਮਾ ਸਮੇਤ ਕਈ ਖਿਡਾਰਨਾਂ ਦੇਖੀਆਂ ਗਈਆਂ।

ਜ਼ਿਕਰਯੋਗ ਹੈ ਕਿ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 183 ਦੌੜਾਂ ਬਣਾਈਆਂ ਅਤੇ ਫਿਰ ਸ੍ਰੀਲੰਕਾ ਦੀ ਪੂਰੀ ਟੀਮ ਨੂੰ 20 ਓਵਰਾਂ ਵਿੱਚ 111 ਦੌੜਾਂ 'ਤੇ ਆਊਟ ਕਰ ਦਿੱਤਾ।

Advertisement

ਸ੍ਰੀ ਚਰਨੀ ਨੇ 4 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਭਾਰਤ ਦੀ ਬੱਲੇਬਾਜ਼ੀ ਵਿੱਚ ਓਪਨਰ ਸ਼ਿਫਾਲੀ ਵਰਮਾ (39 ਗੇਂਦਾਂ ਵਿੱਚ 68 ਦੌੜਾਂ) ਅਤੇ ਸਮ੍ਰਿਤੀ ਮੰਧਾਨਾ (39 ਗੇਂਦਾਂ ਵਿੱਚ 59 ਦੌੜਾਂ) ਨੇ ਪਹਿਲੀ ਵਿਕਟ ਲਈ ਰਿਕਾਰਡ 129 ਦੌੜਾਂ ਦੀ ਸਾਂਝੇਦਾਰੀ ਕੀਤੀ। ਸ਼ਿਫਾਲੀ ਇਸ ਟੂਰਨਾਮੈਂਟ ਵਿੱਚ 236 ਦੌੜਾਂ ਬਣਾ ਕੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਨ ਰਹੀ, ਜਦਕਿ ਸਮ੍ਰਿਤੀ ਨੇ 213 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਦੀਪਤੀ ਸ਼ਰਮਾ (14 ਵਿਕਟਾਂ) ਅਤੇ ਸ੍ਰੀ ਚਰਨੀ (12 ਵਿਕਟਾਂ) ਟੂਰਨਾਮੈਂਟ ਦੀਆਂ ਸਭ ਤੋਂ ਵੱਧ ਵਿਕਟਾਂ ਲੈਣ ਵਾਲੀਆਂ ਗੇਂਦਬਾਜ਼ਾਂ ਵਿੱਚ ਸ਼ਾਮਲ ਰਹੀਆਂ।

Advertisement

ਏਸ਼ੀਆ ਕੱਪ ਟਰਾਫੀ ਨੂੰ ਲੈ ਕੇ ਵਿਵਾਦ

ਮੁਕਾਬਲੇ ਤੋਂ ਬਾਅਦ ਟੀਮ ਇੰਡੀਆ ਨੇ ਏਸ਼ੀਅਨ ਕ੍ਰਿਕਟ ਕੌਂਸਲ (ਏ.ਸੀ.ਸੀ.) ਦੇ ਮੁਖੀ ਮੋਹਸਿਨ ਨਕਵੀ ਤੋਂ ਏਸ਼ੀਆ ਕੱਪ ਦੀ ਟਰਾਫੀ ਲੈਣ ਤੋਂ ਇਨਕਾਰ ਕਰ ਦਿੱਤਾ। ਫਾਈਨਲ ਮੈਚ ਵਿੱਚ ਸ੍ਰੀਲੰਕਾ ਨੂੰ ਹਰਾਉਣ ਤੋਂ ਬਾਅਦ ਜਦੋਂ ਇਨਾਮ ਵੰਡ ਸਮਾਗਮ ਸ਼ੁਰੂ ਹੋਇਆ ਤਾਂ ਭਾਰਤੀ ਟੀਮ ਸਟੇਜ ਕੋਲ ਮੌਜੂਦ ਨਹੀਂ ਸੀ। ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਮੋਹਸਿਨ ਨਕਵੀ ਵੱਲੋਂ ਸ੍ਰੀਲੰਕਾਈ ਕਪਤਾਨ ਨੂੰ ਚੈੱਕ ਅਤੇ ਮੈਡਲ ਦਿੱਤੇ ਗਏ, ਪਰ ਭਾਰਤੀ ਖਿਡਾਰਨਾਂ ਨੇ ਸਟੇਜ 'ਤੇ ਜਾਣ ਤੋਂ ਗੁਰੇਜ਼ ਕੀਤਾ। ਟੀਮ ਨੇ ਟਰਾਫੀ ਨਾ ਲੈਣ ਦਾ ਫ਼ੈਸਲਾ ਸਰਹੱਦ ਪਾਰੋਂ ਫੈਲਾਏ ਜਾ ਰਹੇ ਅਤਿਵਾਦ ਅਤੇ ਤਣਾਅ ਦੇ ਮੱਦੇਨਜ਼ਰ ਲਿਆ।

ਹਾਲਾਂਕਿ, ਇਸ ਤੋਂ ਪਹਿਲਾਂ ਮੁੱਖ ਕੋਚ ਅਮੋਲ ਅਤੇ ਬੀ.ਸੀ.ਸੀ.ਆਈ. ਦੇ ਅਧਿਕਾਰੀਆਂ ਨੇ ਨੰਦਨੀ ਸ਼ਰਮਾ ਨੂੰ 'ਫੀਲਡਰ ਆਫ਼ ਦਿ ਮੈਚ' ਦਾ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਟੀਮ ਨੇ ਆਪਣੀ ਪੱਧਰ 'ਤੇ ਜਿੱਤ ਦਾ ਜਸ਼ਨ ਮਨਾਇਆ।

Women’s Asia Cup 2026: ਭਾਰਤ ਅੱਠਵੀਂ ਵਾਰ ਏਸ਼ੀਆ ਕੱਪ ਚੈਂਪੀਅਨ

Advertisement
×