DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

India Zimbabwe T20: ਭਾਰਤ ਨੇ ਜ਼ਿੰਬਾਬਵੇ ਨੂੰ 90 ਦੌੜਾਂ ਨਾਲ ਹਰਾ ਕੇ ਟੀ-20 ਸੀਰੀਜ਼ ਜਿੱਤੀ

220 ਦੌੜਾਂ ਦਾ ਪਿੱਛਾ ਕਰਦਿਆਂ ਜ਼ਿੰਬਾਬਵੇ ਦੀ ਟੀਮ 129 ਦੌੜਾਂ ’ਤੇ ਆਲ ਆੳੂਟ

  • fb
  • twitter
  • whatsapp
  • whatsapp
featured-img featured-img
India's players celebrate the wicket of Zimbabwe's batsman Brian Bennett, left, during the second T20 cricket match between Zimbabwe and India in Harare, Zimbabwe, Saturday, July 25, 2026. AP/PTI(AP07_25_2026_000557B)
Advertisement

ਭਾਰਤ ਨੇ ਅੱਜ ਖੇਡੇ ਗਏ ਦੂਜੇ ਟੀ-20 ਅੰਤਰਰਾਸ਼ਟਰੀ ਮੁਕਾਬਲੇ ਵਿੱਚ ਜ਼ਿੰਬਾਬਵੇ ਨੂੰ 90 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਲੀਡ ਹਾਸਲ ਕਰ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 219 ਦੌੜਾਂ ਬਣਾਈਆਂ। ਇਸ ਟੀਚੇ ਦਾ ਪਿੱਛਾ ਕਰਨ ਉਤਰੀ ਜ਼ਿੰਬਾਬਵੇ ਦੀ ਪੂਰੀ ਟੀਮ 17.5 ਓਵਰਾਂ ਵਿੱਚ ਸਿਰਫ਼ 129 ਦੌੜਾਂ ’ਤੇ ਹੀ ਆਲ ਆਊਟ ਹੋ ਗਈ।

ਜ਼ਿੰਬਾਬਵੇ ਵੱਲੋਂ ਸਲਾਮੀ ਬੱਲੇਬਾਜ਼ ਬਰਾਇਨ ਬੇਨੇਟ ਨੇ ਸਭ ਤੋਂ ਵੱਧ 32 ਦੌੜਾਂ ਬਣਾਈਆਂ ਪਰ ਉਸ ਨੂੰ ਦੂਜੇ ਬੱਲੇਬਾਜ਼ਾਂ ਦਾ ਸਾਥ ਨਹੀਂ ਮਿਲਿਆ ਜਿਸ ਕਾਰਨ ਪੂਰੀ ਟੀਮ ਦਬਾਅ ਵਿੱਚ ਆ ਗਈ। ਭਾਰਤ ਵੱਲੋਂ ਵਧੀਆ ਗੇਂਦਬਾਜ਼ੀ ਕਰਦਿਆਂ ਅਭਿਸ਼ੇਕ ਸ਼ਰਮਾ ਨੇ ਸਭ ਤੋਂ ਵੱਧ 3 ਵਿਕਟਾਂ ਹਾਸਲ ਕੀਤੀਆਂ ਜਦੋਂ ਕਿ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਪਹਿਲਾ ਮੈਚ ਖੇਡ ਰਹੇ ਯਸ਼ ਠਾਕੁਰ ਅਤੇ ਪ੍ਰਿੰਸ ਯਾਦਵ ਨੇ ਦੋ-ਦੋ ਵਿਕਟਾਂ ਹਾਸਲ ਕਰਕੇ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ।

Advertisement

ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 219 ਦੌੜਾਂ ਬਣਾਈਆਂ। ਈਸ਼ਾਨ ਕਿਸ਼ਨ ਨੇ 44 ਗੇਂਦਾਂ ਵਿੱਚ 9 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 81 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦੋਂ ਕਿ ਤਿਲਕ ਵਰਮਾ ਨੇ 29 ਗੇਂਦਾਂ ਵਿੱਚ 5 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ ਨਾਬਾਦ 60 ਦੌੜਾਂ ਬਣਾਈਆਂ।

Advertisement

ਇਸ ਤੋਂ ਇਲਾਵਾ ਪਾਰੀ ਦੀ ਸ਼ੁਰੂਆਤ ਵਿੱਚ ਵੈਭਵ ਸੂਰਯਵੰਸ਼ੀ ਨੇ ਵੀ ਸਿਰਫ਼ 9 ਗੇਂਦਾਂ ਵਿੱਚ 3 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 20 ਦੌੜਾਂ ਦਾ ਤੇਜ਼ ਯੋਗਦਾਨ ਪਾਇਆ। ਚੌਥੀ ਵਿਕਟ ਲਈ ਈਸ਼ਾਨ ਕਿਸ਼ਨ ਅਤੇ ਤਿਲਕ ਵਰਮਾ ਵਿਚਕਾਰ 94 ਦੌੜਾਂ ਦੀ ਅਹਿਮ ਭਾਈਵਾਲੀ ਹੋਈ, ਜਿਸ ਨੇ ਟੀਮ ਨੂੰ 200 ਦੌੜਾਂ ਦੇ ਅੰਕ ਤੋਂ ਪਾਰ ਪਹੁੰਚਾਇਆ। ਜ਼ਿੰਬਾਬਵੇ ਵੱਲੋਂ ਗੇਂਦਬਾਜ਼ੀ ਕਰਦਿਆਂ ਬਲੇਸਿੰਗ ਮੁਜ਼ਾਰਬਾਨੀ ਨੇ 36 ਦੌੜਾਂ ਦੇ ਕੇ 1 ਵਿਕਟ ਹਾਸਲ ਕੀਤੀ।

Advertisement
×