ਕੌਮਾਂਤਰੀ ਬਾਲੜੀ ਦਿਵਸ ਸਬੰਧੀ ਖੇਡ ਸਮਾਰੋਹ

ਕੌਮਾਂਤਰੀ ਬਾਲੜੀ ਦਿਵਸ ਸਬੰਧੀ ਖੇਡ ਸਮਾਰੋਹ

ਏਡੀਸੀ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਏਡੀਸੀ ਪੂਜਾ ਸਿਆਲ ਬੱਚੀਆਂ ਦਾ ਸਨਮਾਨ ਕਰਦੇ ਹੋਏ।

ਮੁਖ਼ਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 15 ਅਕਤੂਬਰ

ਕੌਮਾਂਤਰੀ ਬਾਲੜੀ ਦਿਵਸ ਦੇ ਸਬੰਧ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਸ਼ਾਸਨ ਵੱਲੋਂ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਭੁੰਨਰਹੇੜੀ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਆਪਣੀ ਇਕੱਲੀ ਔਲਾਦ ਧੀਆਂ ਦਾ ਪਾਲਣ ਪੋਸ਼ਣ ਕਰਨ ਵਾਲੇ ਮਾਪਿਆਂ ਦਾ ਸਨਮਾਨ ਕੀਤਾ ਗਿਆ, ਉੱਥੇ ਹੀ ਲੜਕੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ ਅਤੇ ਏਡੀਸੀ (ਜਨਰਲ) ਪੂਜਾ ਸਿਆਲ ਗਰੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਰੋਹ ਨੂੰ ਸੰਬੋਧਨ ਕਰਦਿਆਂ ਏਡੀਸੀ (ਡੀ) ਡਾ. ਪ੍ਰੀਤੀ ਯਾਦਵ ਅਤੇ ਏਡੀਸੀ (ਜਨਰਲ) ਪੂਜਾ ਸਿਆਲ ਨੇ ਕਿਹਾ ਕਿ ਸਾਨੂੰ ਆਪਣੀਆਂ ਬੱਚੀਆਂ ਨੂੰ ਆਪਣੇ ਫ਼ੈਸਲੇ ਖ਼ੁਦ ਲੈਣ ਦੀ ਆਜ਼ਾਦੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਲੜਕਿਆਂ ਨੂੰ ਵੀ ਇਹ ਸਿਖਾਉਣਾ ਚਾਹੀਦਾ ਹੈ ਕਿ ਉਹ ਲੜਕੀਆਂ ਦੇ ਫੈਸਲਿਆਂ ਦਾ ਸਨਮਾਨ ਕਰਨ। ਅੱਜ ਲੜਕੀਆਂ ਦੇ ਵਾਲੀਬਾਲ, 100 ਮੀਟਰ ਤੇ 200 ਮੀਟਰ ਦੌੜ ਅਤੇ ਹੈਂਡਬਾਲ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ 100 ਮੀਟਰ ਦੌੜ ’ਚ ਜ਼ੀਨਤ ਪਹਿਲੇ ਸਥਾਨ ’ਤੇ, ਹਰਮਨ ਦੂਜੇ ਅਤੇ ਸੀਰਤ ਤੀਜੇ ਸਥਾਨ ’ਤੇ ਰਹੀ ਜਦੋਂ ਕਿ 200 ਮੀਟਰ ਦੌੜ ’ਚ ਮਨਦੀਪ ਪਹਿਲੇ, ਮਹਿਕ ਦੂਜੇ ਅਤੇ ਰੌਸ਼ਨੀ ਤੀਜੇ ਸਥਾਨ ’ਤੇ ਰਹੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਬਾਲੜੀ ਦਿਵਸ ਮੌਕੇ 15 ਅਜਿਹੇ ਮਾਪਿਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਇਕੱਲੇ ਮਾਪੇ ਹੋਣ ਦੇ ਬਾਵਜੂਦ ਆਪਣੀਆਂ ਬੱਚੀਆਂ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਕੀਤੀ। ਸਮਾਗਮ ’ਚ ਦਿੱਲੀ ਜ਼ਿਲ੍ਹਾ ਅਦਾਲਤ ਦੇ ਜੱਜ ਕੋਮਲ ਗਰਗ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਨਿਰਮਲ ਓਸੀਪਚਨ, ਜਗਨੂਰ ਸਿੰਘ ਗਰੇਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਵਿਕਾਸ ਫੈਲੋ ਅਰੂਸ਼ੀ ਬੇਦੀ ਆਦਿ ਪਤਵੰਤੇ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All