ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਹਾਕੀ ਟੀਮਾਂ ਵੱਲੋਂ ਸ਼ਾਨਦਾਰ ਜਿੱਤਾਂ ਦਰਜ

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੀਆਂ ਟੀਮਾਂ ਨੇ ਮੋਗਾ ਵਿੱਚ  ਕੌਂਸਲ ਫੌਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਵੱਲੋਂ ਕਰਵਾਏ ਗਏ ਰਾਜ ਪੱਧਰੀ ਹਾਕੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ਸਾਲਾ ਤੇ 19 ਸਾਲਾ ਵਰਗ ਵਿੱਚ ਪਹਿਲਾ ਸਥਾਨ ਤੇ 14 ਸਾਲਾ ਵਰਗ ਵਿੱਚ...
Advertisement

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੀਆਂ ਟੀਮਾਂ ਨੇ ਮੋਗਾ ਵਿੱਚ  ਕੌਂਸਲ ਫੌਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਵੱਲੋਂ ਕਰਵਾਏ ਗਏ ਰਾਜ ਪੱਧਰੀ ਹਾਕੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 17 ਸਾਲਾ ਤੇ 19 ਸਾਲਾ ਵਰਗ ਵਿੱਚ ਪਹਿਲਾ ਸਥਾਨ ਤੇ 14 ਸਾਲਾ ਵਰਗ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨੁਪਮ ਸ਼ਰਮਾ ਨੇ ਕਿਹਾ ਹੁਨਰ, ਗਤੀ ਤੇ ਟੀਮਵਰਕ ਦੇ ਆਧਾਰ 'ਤੇ ਨੌਜਵਾਨ ਖਿਡਾਰੀ ਇਤਿਹਾਸਿਕ ਜਿੱਤ ਵੱਲ ਵਧੇ, ਜਿਸ ਨੇ ਪੂਰੀ ਫਤਿਹ ਪਰਿਵਾਰ ਨੂੰ ਉਤਸ਼ਾਹਤ ਕਰ ਦਿੱਤਾ ਤੇ ਅਕੈਡਮੀ ਦੀਆਂ ਅੰਡਰ-19 ਟੀਮ, ਅੰਡਰ 17 ਟੀਮ ਨੇ ਪਹਿਲਾ ਸਥਾਨ ਤੇ ਅੰਡਰ 14 ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਤੇ ਦੋ ਸੋਨੇ ਅਤੇ ਇੱਕ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਚੇਅਰਮੈਨ ਜਗਬੀਰ ਸਿੰਘ ਦੀ ਸੋਚ ਹੇਠ ਇੰਟਰਨੈਸ਼ਨਲ ਫਤਿਹ ਅਕੈਡਮੀ ਖੇਡਾਂ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ।

Advertisement

ਇਸੇ ਹੀ ਸੋਚ 'ਤੇ ਪਹਿਰਾ ਦਿੰਦਿਆਂ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਵਿੱਚ ਹਰ ਵਿਦਿਆਰਥੀ ਲਈ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਲੈਣ ਲਈ ਲਾਜ਼ਮੀ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀ ਅੰਦਰੂਨੀ ਕਲਾ ਨੂੰ ਪਛਾਣਦੇ ਹੋਏ ਸਹੀ ਰੂਪ ਵਿੱਚ ਤਰਾਸ਼ਿਆ ਜਾ ਸਕੇ। ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਰੰਧਾਵਾ ਅਤੇ ਵਾਈਸ ਚੇਅਰਪਰਸਨ ਰਾਵਿੰਦਰ ਕੌਰ ਅਤੇ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ।

Advertisement