IPL 2026: Chennai Super Kings ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 32 ਦੌੜਾਂ ਨਾਲ ਹਰਾਇਆ
ਚੇਨਈ ਸੁਪਰਕਿੰਗਜ਼ 192 ਦੌਡ਼ਾਂ; ਕੋਲਕਾਤਾ 160 ਦੌਡ਼ਾਂ
ਇੱਥੇ ਖੇੇਡੇ ਗਏ ਆਈਪੀਐਲ ਦੇ ਮੈਚ ਵਿਚ ਅੱਜ ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 32 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਚੇਨਈ ਸੁਪਰ ਕਿੰਗਜ਼ ਨੇ IPL ਦੇ 22ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਜਿੱਤ ਲਈ 193 ਦੌੜਾਂ ਦਾ ਟੀਚਾ ਦਿੱਤਾ।
ਇਸ ਮੈਚ ਵਿੱਚ ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ ਨਿਰਧਾਰਿਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ’ਤੇ 192 ਦੌੜਾਂ ਬਣਾਈਆਂ। ਚੇਨਈ ਵੱਲੋਂ ਸੰਜੂ ਸੈਮਸਨ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 32 ਗੇਂਦਾਂ ਵਿੱਚ 48 ਦੌੜਾਂ ਬਣਾਈਆਂ, ਜਦਕਿ ਡੇਵਾਲਡ ਬ੍ਰੇਵਿਸ ਨੇ 41 ਅਤੇ ਆਯੂਸ਼ ਮਹਾਤਰੇ ਨੇ ਤੇਜ਼-ਤਰਾਰ 38 ਦੌੜਾਂ ਦੀ ਪਾਰੀ ਖੇਡੀ।
ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਦੀ ਟੀਮ ਨੇ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ। ਚੇਨਈ ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੋਲਕਾਤਾ ਦੇ ਬੱਲੇਬਾਜ਼ਾਂ 'ਤੇ ਦਬਾਅ ਬਣਾਇਆ। ਨੂਰ ਅਹਿਮਦ ਨੇ ਕੋਲਕਾਤਾ ਦੇ ਕਪਤਾਨ ਅਜਿੰਕਿਆ ਰਹਾਣੇ (28 ਦੌੜਾਂ), ਰਿੰਕੂ ਸਿੰਘ ਅਤੇ ਕੈਮਰੂਨ ਗ੍ਰੀਨ ਨੂੰ ਆਊਟ ਕਰਕੇ ਪੈਵੇਲੀਅਨ ਭੇਜਿਆ।
ਕੋਲਕਾਤਾ ਲਈ ਜਿੱਤ ਦੀ ਰਾਹ ਮੁਸ਼ਕਲ ਜਾਪੀ। ਖਲੀਲ ਅਹਿਮਦ ਅਤੇ ਅਕੀਲ ਹੁਸੈਨ ਨੇ ਵੀ ਅਹਿਮ ਵਿਕਟਾਂ ਹਾਸਲ ਕਰ ਕੇ ਕੋਲਕਾਤਾ ਨੂੰ ਮੁਸ਼ਕਲ ਵਿੱਚ ਪਾ ਦਿੱਤਾ।

