DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

IPL 2026: ਗੁਜਰਾਤ ਟਾਈਟਨਜ਼ ਦੀ ਲਗਾਤਾਰ ਤੀਜੀ ਜਿੱਤ, ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਇਆ

ਗੁਜਰਾਤ ਅੰਕ ਸੂਚੀ ਵਿੱਚ ਚੌਥੇ ਸਥਾਨ ’ਤੇ; ਕੋਲਕਾਤਾ ਦੀ ਹਾਰ ਦਾ ਸਿਲਸਿਲਾ ਜਾਰੀ

  • fb
  • twitter
  • whatsapp
  • whatsapp
featured-img featured-img
Ahmedabad: Gujarat Titans' Glenn Phillips plays a shot during the Indian Premier League (IPL) 2026 T20 cricket match between Gujarat Titans and Kolkata Knight Riders, in Ahmedabad, Gujarat, Friday, April 17, 2026. (PTI Photo/Salman Ali) (PTI04_17_2026_000701B)
Advertisement

ਗੁਜਰਾਤ ਟਾਈਟਨਸ ਨੇ ਆਈਪੀਐਲ (IPL) ਦੇ ਮੌਜੂਦਾ ਸੀਜ਼ਨ ਵਿੱਚ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖਦੇ ਹੋਏ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ। ਸ਼ੁੱਕਰਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਗੁਜਰਾਤ ਨੇ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ 5 ਵਿਕਟਾਂ ਨਾਲ ਹਰਾਇਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 180 ਦੌੜਾਂ ਬਣਾਈਆਂ ਅਤੇ ਪੂਰੀ ਟੀਮ ਆਲਆਊਟ ਹੋ ਗਈ। ਜਵਾਬ ਵਿੱਚ ਗੁਜਰਾਤ ਨੇ 181 ਦੌੜਾਂ ਦਾ ਟੀਚਾ 19.4 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

ਇਸ ਜਿੱਤ ਦੇ ਨਾਲ ਹੀ ਗੁਜਰਾਤ ਟਾਈਟਨਸ ਦੀ ਟੀਮ ਅੰਕ ਸੂਚੀ (Points Table) ਵਿੱਚ ਚੌਥੇ ਸਥਾਨ 'ਤੇ ਪਹੁੰਚ ਗਈ ਹੈ। ਦੂਜੇ ਪਾਸੇ, ਕੋਲਕਾਤਾ ਨਾਈਟ ਰਾਈਡਰਜ਼ ਲਈ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਕੇ.ਕੇ.ਆਰ. ਦੀ ਟੀਮ ਇਸ ਸਮੇਂ ਅੰਕ ਸੂਚੀ ਵਿੱਚ ਸਭ ਤੋਂ ਹੇਠਲੇ ਸਥਾਨ 'ਤੇ ਹੈ ਅਤੇ ਉਸ ਨੂੰ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦੀ ਤਲਾਸ਼ ਹੈ।

Advertisement

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਜਾ ਰਹੇ ਆਈਪੀਐਲ ਦੇ 25ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਦੀ ਟੀਮ 20 ਓਵਰਾਂ ਵਿੱਚ 180 ਦੌੜਾਂ ਬਣਾ ਕੇ ਆਲਆਊਟ ਹੋ ਗਈ। KKR ਵੱਲੋਂ ਕੈਮਰੂਨ ਗ੍ਰੀਨ ਨੇ ਸਭ ਤੋਂ ਵੱਧ 79 ਦੌੜਾਂ ਦੀ ਪਾਰੀ ਖੇਡੀ, ਜਿਸ ਵਿੱਚ ਉਨ੍ਹਾਂ ਨੇ 55 ਗੇਂਦਾਂ 'ਤੇ 7 ਚੌਕੇ ਅਤੇ 4 ਛੱਕੇ ਲਗਾਏ। ਗੁਜਰਾਤ ਵੱਲੋਂ ਗੇਂਦਬਾਜ਼ੀ ਵਿੱਚ ਕਗਿਸੋ ਰਬਾਡਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ, ਜਦਕਿ ਮੁਹੰਮਦ ਸਿਰਾਜ ਅਤੇ ਅਸ਼ੋਕ ਸ਼ਰਮਾ ਨੂੰ 2-2 ਵਿਕਟਾਂ ਮਿਲੀਆਂ । ਪ੍ਰਸਿੱਧ ਕ੍ਰਿਸ਼ਨਾ ਅਤੇ ਰਾਸ਼ਿਦ ਖਾਨ ਦੇ ਹਿੱਸੇ ਇੱਕ-ਇੱਕ ਵਿਕਟ ਆਈ।

Advertisement

ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:

ਗੁਜਰਾਤ ਟਾਈਟਨਸ: ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ, ਵਾਸ਼ਿੰਗਟਨ ਸੁੰਦਰ, ਗਲੈਨ ਫਿਲਿਪਸ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਕਗਿਸੋ ਰਬਾਡਾ, ਅਸ਼ੋਕ ਸ਼ਰਮਾ, ਮੁਹੰਮਦ ਸਿਰਾਜ ਅਤੇ ਪ੍ਰਸਿੱਧ ਕ੍ਰਿਸ਼ਨਾ।

ਕੋਲਕਾਤਾ ਨਾਈਟ ਰਾਈਡਰਜ਼: ਟਿਮ ਸਾਈਫਰਟ, ਸੁਨੀਲ ਨਰੇਨ, ਅਜਿੰਕਿਆ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਕੈਮਰੂਨ ਗ੍ਰੀਨ, ਰਿੰਕੂ ਸਿੰਘ, ਰਮਨਦੀਪ ਸਿੰਘ, ਰੋਵਮੈਨ ਪਾਵੇਲ, ਅਨੁਕੂਲ ਰਾਏ, ਵੈਭਵ ਅਰੋੜਾ ਅਤੇ ਕਾਰਤਿਕ ਤਿਆਗੀ।

Advertisement
×