IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾਇਆ
ਜੈਪੁਰ ਵਿੱਚ ਖੇਡੇ ਗਏ ਆਈ ਪੀ ਐੱਲ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਕਰਕੇ ਰਾਜਸਥਾਨ ਦੀ ਟੀਮ ਬੱਲੇਬਾਜ਼ੀ ਕਰਨ ਉੱਤਰੀ।...
ਜੈਪੁਰ ਵਿੱਚ ਖੇਡੇ ਗਏ ਆਈ ਪੀ ਐੱਲ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ।
ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਕਰਕੇ ਰਾਜਸਥਾਨ ਦੀ ਟੀਮ ਬੱਲੇਬਾਜ਼ੀ ਕਰਨ ਉੱਤਰੀ। ਟੀਮ ਦੇ ਸਲਾਮੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ ਸਿਰਫ਼ 37 ਗੇਂਦਾਂ ਵਿੱਚ 103 ਦੌੜਾਂ ਬਣਾਈਆਂ। ਇਹ ਆਈ ਪੀ ਐੱਲ ਵਿੱਚ ਉਨ੍ਹਾਂ ਦਾ ਦੂਜਾ ਸੈਂਕੜਾ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਪਾਰੀ ਦੀ ਸਦਕਾ ਰਾਜਸਥਾਨ ਰਾਇਲਜ਼ ਨੇ ਛੇ ਵਿਕਟਾਂ ਗੁਆ ਕੇ 228 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ।
ਪਰ, ਹੈਦਰਾਬਾਦ ਨੇ 229 ਦੌੜਾਂ ਦੇ ਟੀਚੇ ਨੂੰ 9 ਗੇਂਦਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ, ਜਿਸ ਵਿੱਚ ਈਸ਼ਾਨ ਕਿਸ਼ਨ ਨੇ 31 ਗੇਂਦਾਂ ਵਿੱਚ 74 ਦੌੜਾਂ ਬਣਾ ਕੇ ਸਭ ਤੋਂ ਵੱਧ ਯੋਗਦਾਨ ਪਾਇਆ। ਉੱਥੇ ਹੀ ਅਭਿਸ਼ੇਕ ਸ਼ਰਮਾ ਨੇ 29 ਗੇਂਦਾਂ ਵਿੱਚ 57 ਦੌੜਾਂ ਦੀ ਪਾਰੀ ਖੇਡੀ, ਜਿਸ ਕਰਕੇ ਹੈਦਰਾਬਾਦ ਨੇ 18.3 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 229 ਦੌੜਾਂ ਬਣਾਈਆਂ।
ਸੰਖੇਪ ਸਕੋਰ: ਰਾਜਸਥਾਨ ਰਾਇਲਜ਼: 20 ਓਵਰਾਂ ਵਿੱਚ 228/6 (ਵੈਭਵ ਸੂਰਿਆਵੰਸ਼ੀ 103, ਧਰੁਵ ਜੁਰੇਲ 51; ਪੈਟ ਕਮਿੰਸ 1/27, ਈਸ਼ਾਨ ਮਲਿੰਗਾ 2/38)।
ਸਨਰਾਈਜ਼ਰਜ਼ ਹੈਦਰਾਬਾਦ: 18.3 ਓਵਰਾਂ ਵਿੱਚ 229/5 (ਈਸ਼ਾਨ ਕਿਸ਼ਨ 74, ਅਭਿਸ਼ੇਕ ਸ਼ਰਮਾ 57; ਜੋਫਰਾ ਆਰਚਰ 2/34, ਬ੍ਰਿਜੇਸ਼ ਸ਼ਰਮਾ 2/44)।

