ਚੇਨੱਈ: ਇੱਥੇ ਐੱਮ.ਏ. ਚਿਦੰਬਰਮ ਸਟੇਡੀਅਮ ’ਚ ਖੇਡੇ ਗਏ ਆਈਪੀਐੱਲ ਮੁਕਾਬਲੇ ਵਿੱਚ ਰੌਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਦੀ ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ 38 ਦੌੜਾਂ ਨਾਲ ਹਰਾ ਦਿੱਤਾ। ਆਈਪੀਐੱਲ ਦੇ ਇਸ ਸੀਜ਼ਨ ਵਿੱਚ ਆਰਸੀਬੀ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਦੇ ਨੁਕਸਾਨ ’ਤੇ 204 ਦੌੜਾਂ ਬਣਾਈਆਂ। ਗਲੈਨ ਮੈਕਸਵੈਲ ਨੇ 78 ਤੇ ਏ.ਬੀ ਡੀਵਿਲੀਅਰਜ਼ ਨੇ ਨਾਬਾਦ 76 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਦੀ ਟੀਮ ਅੱਠ ਵਿਕਟਾਂ ਦੇ ਨੁਕਸਾਨ ’ਤੇ 166 ਦੌੜਾਂ ਹੀ ਬਣਾ ਸਕੀ। ਟੀਮ ਲਈ ਆਂਦਰੇ ਰਸਲ ਨੇ ਸਭ ਤੋਂ ਵਧ 31 ਦੌੜਾਂ ਬਣਾਈਆਂ। -ਪੀਟੀਆਈ