ਮੁੰਬਈ, 11 ਅਪਰੈਲ
ਚੇੱਨਈ ਦੇ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਇਥੇ ਦਿੱਲੀ ਕੈਪੀਟਲਜ਼ ਖ਼ਿਲਾਫ਼ ਟੀਮ ਦੇ ਪਹਿਲੇ ਇੰਡੀਅਨ ਪ੍ਰੀਮੀਅਰ ਲੀਗ ਮੈਚ ਦੌਰਾਨ ਸੁਸਤੀ ਨਾਲ ਗੇਂਦਬਾਜ਼ੀ ਕਰਨ ਲਈ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਤਿੰਨ ਵਾਰ ਦੀ ਚੈਂਪੀਅਨ ਸੁਪਰਕਿੰਗਜ਼ ਨੇ ਆਈਪੀਐੱਲ-14 ਵਿੱਚ ਮਾੜੀ ਸ਼ੁਰੂਆਤ ਕੀਤੀ, ਜਦੋਂ ਟੀਮ ਨੇ ਆਪਣੇ ਪਹਿਲੇ ਮੈਚ ਵਿਚ ਸ਼ਨਿਚਰਵਾਰ ਨੂੰ ਵਾਨਖੇੜੇ ਸਟੇਡੀਅਮ ਵਿਚ ਰਿਸ਼ਭ ਪੰਤ ਦੀ ਅਗਵਾਈ ਵਾਲੀ ਦਿੱਲੀ ਰਾਜਧਾਨੀ ਖ਼ਿਲਾਫ਼ ਸੱਤ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।