ਆਈਪੀਐੱਲ: ਗੁਜਰਾਤ ਟਾਈਟਨਜ਼ ਦੀ ਸ਼ਾਨਦਾਰ ਜਿੱਤ : The Tribune India

ਆਈਪੀਐੱਲ: ਗੁਜਰਾਤ ਟਾਈਟਨਜ਼ ਦੀ ਸ਼ਾਨਦਾਰ ਜਿੱਤ

ਲਖਨਊ ਸੁਪਰ ਜਾਇੰਟਸ ਨੂੰ ਪੰਜ ਵਿਕਟਾਂ ਨਾਲ ਹਰਾਇਆ, ਮੁਹੰਮਦ ਸ਼ਮੀ ਨੇ ਲਈਆਂ ਤਿੰਨ ਵਿਕਟਾਂ

ਆਈਪੀਐੱਲ: ਗੁਜਰਾਤ ਟਾਈਟਨਜ਼ ਦੀ ਸ਼ਾਨਦਾਰ ਜਿੱਤ

ਮਨੀਸ਼ ਪਾਂਡੇ ਨੂੰ ਆਊਟ ਕਰਨ ਮਗਰੋਂ ਖ਼ੁਸ਼ੀ ਦੇ ਰੌਂਅ ’ਚ ਮੁਹੰਮਦ ਸ਼ਮੀ। -ਫੋਟੋ: ਪੀਟੀਆਈ

ਮੁੰਬਈ, 28 ਮਾਰਚ

ਗੁਜਰਾਤ ਟਾਈਟਨਜ਼ ਨੇ ਆਈਪੀਐੱਲ ਮੈਚ ਵਿੱਚ ਅੱਜ ਇੱਥੇ ਲਖਨਊ ਸੁਪਰ ਜਾਇੰਟਸ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਲਖਨਊ ਸੁਪਰ ਜਾਇੰਟਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਗੁਆ ਕੇ 158 ਦੌੜਾਂ ਬਣਾਈਆਂ। ਲਖਨਊ ਜਾਇੰਟਸ ਲਈ ਦੀਪਕ ਹੁੱਡਾ ਨੇ 55 ਅਤੇ ਆਯੂਸ਼ ਬਦੋਨੀ ਨੇ 54 ਦੌੜਾਂ ਦਾ ਯੋਗਦਾਨ ਪਾਇਆ। ਮੁਹੰਮਦ ਸ਼ਮੀ ਟਾਈਟਨਜ਼ ਦਾ ਸਭ ਤੋਂ ਸਫ਼ਲ ਗੇਂਦਬਾਜ਼ ਰਿਹਾ, ਜਿਸ ਨੇ ਚਾਰ ਓਵਰਾਂ ਵਿੱਚ 25 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਇਸ ਤੋਂ ਇਲਾਵਾ ਵਰੁਣ ਆਰੋਨ ਨੇ ਦੋ ਅਤੇ ਰਾਸ਼ਿਦ ਖ਼ਾਨ ਨੇ ਇੱਕ ਵਿਕਟ ਝਟਕਾਈ। ਟੀਚੇ ਦਾ ਪਿੱਛਾ ਕਰਦਿਆਂ ਟਾਈਟਨਜ਼ ਨੇ ਪੰਜ ਵਿਕਟਾਂ ’ਤੇ 161 ਦੌੜਾਂ ਬਣਾਈਆਂ। ਰਾਹੁਲ ਤਿਵਾਤੀਆ ਨੇ ਪੰਜ ਚੌਕੇ ਤੇ ਦੋ ਛੱਕਿਆਂ ਦੀ ਮਦਦ ਨਾਲ ਨਾਬਾਦ 40 ਅਤੇ ਅਭਿਨਵ ਮਨੋਹਰ ਨੇ ਸੱਤ ਗੇਂਦਾਂ ਵਿੱਚ ਤਿੰਨ ਚੌਕਿਆਂ ਦੀ ਮਦਦ ਨਾਲ ਨਾਬਾਦ 15 ਦੌੜਾਂ ਬਣਾਈਆਂ ਅਤੇ ਟੀਮ ਨੂੰ ਜਿੱਤ ਤੱਕ ਪਹੁੰਚਾਇਆ।

ਗੁਜਰਾਤ ਟਾਈਟਨਜ਼ ਖ਼ਿਲਾਫ਼ ਸਵੀਪ ਸ਼ਾਟ ਖੇਡਦਾ ਹੋਇਆ ਦੀਪਕ ਹੁੱਡਾ। -ਫੋਟੋ:ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All