ਮੁੰਬਈ: ਇੱਥੇ ਵਾਨਖੇੜੇ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਆਈਪੀਐੱਲ ਦੇ ਇੱਕ ਮੈਚ ਦੌਰਾਨ ਸੂਰਿਆ ਕੁਮਾਰ ਯਾਦਵ ਦੇ ਨਾਬਾਦ ਸੈਂਕੜੇ (102) ਦੀ ਬਦੌਲਤ ਮੁੰਬਈ ਇੰਡੀਅਨਜ਼ ਨੇ ਸਨਰਾਈਜਰਜ਼ ਹੈਦਰਾਬਾਦ ਦੀ ਟੀਮ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਮੁੰਬਈ ਦੀ ਟੀਮ ਨੇ ਟੀਚਾ 17.2 ਓਵਰਾਂ ਵਿੱਚ ਸਰ ਕਰ ਲਿਆ। ਟੀਮ ਵੱਲੋਂ ਤਿਲਕ ਵਰਮਾ ਨੇ ਨਾਬਾਦ 37 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਹੈਦਰਾਬਾਦ ਦੀ ਟੀਮ ਨੇ ਅੱਠ ਵਿਕਟਾਂ ਗੁਆ ਕੇ 173 ਦੌੜਾਂ ਬਣਾਈਆਂ ਸਨ। ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਅਤੇ ਪਿਊਸ਼ ਚਾਵਲਾ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਇਸੇ ਤਰ੍ਹਾਂ ਬੀਤੀ ਸ਼ਾਮ ਹੋਏ ਮੁਕਾਬਲੇ ਦੌਰਾਨ ਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 98 ਦੌੜਾਂ ਨਾਲ ਹਰਾਇਆ ਸੀ। -ਪੀਟੀਆਈ