ਨਵੀਂ ਦਿੱਲੀ, 28 ਫਰਵਰੀ
ਪੰਜਾਬ ਕਿੰਗਜ਼ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਅਗਲੇ ਸੀਜ਼ਨ ਲਈ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ(31) ਨੂੰ ਕਪਤਾਨ ਬਣਾਇਆ ਹੈ। ਪੰਜਾਬ ਕਿੰਗਜ਼ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ ਹੋਈ ਮੈਗਾ ਨਿਲਾਮੀ ਤੋਂ ਪਹਿਲਾਂ ਬੰਗਲੂਰੂ ਨਾਲ ਸਬੰਧਤ ਮਯੰਕ ਤੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਟੀਮ ’ਚ ਬਰਕਰਾਰ ਰੱਖਿਆ ਸੀ। -ਪੀਟੀਆਈ