ਦੁਬਈ, 1 ਅਕਤੂਬਰ
ਪੰਜਾਬ ਕਿੰਗਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਕੇਕੇਆਰ ਨੇ ਪਹਿਲਾਂ ਬੱਲੇਬਾਜ਼ੀ ਲਈ ਸੱਦੇ ਜਾਣ ’ਤੇ ਸੱਤ ਵਿਕਟਾਂ ’ਤੇ 165 ਦੌੜਾਂ ਬਣਾਈਆਂ। ਉਸ ਮਗਰੋਂ ਪੰਜਾਬ ਨੇ 19.3 ਓਵਰਾਂ ਵਿਚ ਪੰਜ ਵਿਕਟਾਂ ’ਤੇ 168 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। -ਪੀਟੀਆਈ