DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

IPL: Punjab Kings ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ

Mumbai Indians 195 ਦੌੜਾਂ; ਪੰਜਾਬ ਕਿੰਗਜ਼ 198 ਦੌਡ਼ਾਂ

  • fb
  • twitter
  • whatsapp
  • whatsapp
featured-img featured-img
Mumbai: Mumbai Indians' Shardul Thakur bowls during the Indian Premier League (IPL) 2026 T20 cricket match between Mumbai Indians and Punjab Kings, at Wankhede Stadium in Mumbai, Thursday, April 16, 2026. (PTI Photo/Kunal Patil)(PTI04_16_2026_000671B)
Advertisement

ਇੱਥੇ ਖੇਡੇ ਜਾ ਰਹੇ ਆਈ.ਪੀ.ਐੱਲ (IPL) ਦੇ 24ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੰਬਈ ਨੇ ਪੰਜਾਬ ਕਿੰਗਜ਼ ਨੂੰ ਜਿੱਤ ਲਈ 196 ਦੌੜਾਂ ਦਾ ਟੀਚਾ ਦਿੱਤਾ ਸੀ। ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ ਨਿਰਧਾਰਿਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ’ਤੇ 195 ਦੌੜਾਂ ਬਣਾਈਆਂ। ਮੁੰਬਈ ਵੱਲੋਂ ਸਲਾਮੀ ਬੱਲੇਬਾਜ਼ ਕੁਇੰਟਨ ਡੀ ਕਾਕ ਨੇ ਧਮਾਕੇਦਾਰ 112 ਦੌੜਾਂ ਦੀ ਪਾਰੀ ਖੇਡੀ, ਜਦਕਿ ਨਮਨ ਧੀਰ ਨੇ 50 ਦੌੜਾਂ ਦਾ ਯੋਗਦਾਨ ਦਿੱਤਾ। ਪੰਜਾਬ ਵੱਲੋਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ।

Advertisement

ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਕਿੰਗਜ਼ ਨੇ 16.3 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ’ਤੇ 198 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਟੀਮ ਵਲੋਂ ਪ੍ਰਭਸਿਮਰਨ ਸਿੰਘ ਅਤੇ ਕਪਤਾਨ ਸ਼੍ਰੇਅਸ ਅਈਅਰ ਨੇ ਵਧੀਆ ਖੇਡ ਦਿਖਾਈ। ਦੋਵਾਂ ਬੱਲੇਬਾਜ਼ਾਂ ਨੇ ਕ੍ਰਮਵਾਰ 80 ਤੇ 66 ਦੌੜਾਂ ਬਣਾਈਆਂ।

Advertisement

Advertisement
×