DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar ਨੇ Punjab State Junior Hockey Championship ਜਿੱਤੀ

Mohali ਨੂੰ ਹਰਾ ਕੇ ਲਡ਼ਕਿਆਂ ਦੇ ਵਰਗ ਦਾ ਖਿਤਾਬ ਜਿੱਤਿਆ; ਲਡ਼ਕੀਆਂ ਦੇ ਵਰਗ ਵਿੱਚ Bathinda ਜੇਤੂ

  • fb
  • twitter
  • whatsapp
  • whatsapp
featured-img featured-img
ਮੁੱਖ ਮਹਿਮਾਨ ਕੋਲੋਂ ਟਰਾਫੀ ਹਾਸਲ ਕਰਦੀ ਹੋਈ ਜੇਤੂ ਟੀਮ।
Advertisement

ਹਾਕੀ ਪੰਜਾਬ ਵੱਲੋਂ ਰਾਊਂਡ ਗਲਾਸ ਸਪੋਰਟਸ ਦੀ ਮਦਦ ਨਾਲ ਕਰਵਾਈ ਗਈ ਪੰਜਾਬ ਰਾਜ ਹਾਕੀ ਚੈਂਪੀਅਨਸ਼ਿਪ (ਜੂਨੀਅਰ ਲੜਕੇ ਅਤੇ ਲੜਕੀਆਂ) ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸਮਾਪਤ ਹੋ ਗਈ। ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਮੁਹਾਲੀ ਨੂੰ 4-1 ਦੇ ਫਰਕ ਨਾਲ ਹਰਾ ਕੇ ਖਿਤਾਬ ’ਤੇ ਕਬਜ਼ਾ ਕੀਤਾ ਜਦਕਿ ਲੜਕੀਆਂ ਦੇ ਵਰਗ ਵਿੱਚ ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 8-0 ਦੇ ਵੱਡੇ ਫਰਕ ਨਾਲ ਹਰਾ ਕੇ ਖਿਤਾਬ ’ਤੇ ਕਬਜ਼ਾ ਕੀਤਾ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕੀਤੀ। ਫਾਈਨਲ ਮੁਕਾਬਲੇ ਤੋਂ ਪਹਿਲਾਂ ਲੜਕੀਆਂ ਦੇ ਵਰਗ ਦੇ ਤੀਸਰੇ ਸਥਾਨ ਲਈ ਖੇਡੇ ਗਏ ਮੈਚ ਵਿੱਚ ਮੁਹਾਲੀ ਨੇ ਜਲੰਧਰ ਨੂੰ 3-0 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਲੜਕਿਆਂ ਦੇ ਵਰਗ ਵਿੱਚ ਫਾਜ਼ਿਲਕਾ ਨੇ ਗੁਰਦਾਸਪੁਰ ਨੂੰ 4-1 ਨਾਲ ਹਰਾ ਕੇ ਤੀਸਰਾ ਸਥਾਨ ਹਾਸਲ ਕੀਤਾ। ਫਾਈਨਲ ਮੈਚ ਤੋਂ ਪਹਿਲਾਂ ਮੁੱਖ ਮਹਿਮਾਨ ਨਿਤਿਨ ਕੋਹਲੀ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਇਸ ਮੌਕੇ ਉਲੰਪੀਅਨ ਰਜਿੰਦਰ ਸਿੰਘ ਸੀਨੀਅਰ, ਕੌਮਾਂਤਰੀ ਅੰਪਾਇਰ ਗੁਰਿੰਦਰ ਸਿੰਘ ਸੰਘਾ, ਉਲੰਪੀਅਨ ਸੰਜੀਵ ਕੁਮਾਰ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਮੁਕਤਸਰ ਸਾਹਿਬ, ਹਾਕੀ ਪੰਜਾਬ ਦੇ ਦਫ਼ਤਰ ਸਕੱਤਰ ਕੁਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ।

Advertisement
Advertisement
×