ਲੁਧਿਆਣਾ ’ਚ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ 2 ਤੋਂ
ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ 75ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲੁਧਿਆਣਾ ’ਚ 2 ਤੋਂ 9 ਸਤੰਬਰ ਤੱਕ ਕਰਵਾਈ ਜਾ ਰਹੀ ਹੈ। ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਤੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ...
Advertisement
ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ 75ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲੁਧਿਆਣਾ ’ਚ 2 ਤੋਂ 9 ਸਤੰਬਰ ਤੱਕ ਕਰਵਾਈ ਜਾ ਰਹੀ ਹੈ। ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਤੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੂਰੇ ਭਾਰਤ ’ਚੋਂ 31 ਪੁਰਸ਼ ਅਤੇ 27 ਮਹਿਲਾ ਟੀਮਾਂ ਸ਼ਿਰਕਤ ਕਰਨਗੀਆਂ। ਚੈਂਪੀਅਨਸ਼ਿਪ ਦੌਰਾਨ ਮੈਚ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 8 ਵਜੇ ਤੱਕ ਜਾਰੀ ਰਹਿਣਗੇ। ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਸਾਬਕਾ ਆਈਪੀਐੱਸ ਅਧਿਕਾਰੀ ਯੁਰਿੰਦਰ ਸਿੰਘ ਹੇਅਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ‘ਰੰਗਲਾ ਪੰਜਾਬ’ ਬਣੇਗਾ।
Advertisement
Advertisement