DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੇਡਾਂ ਵਤਨ ਪੰਜਾਬ ਦੀਆਂ 5 ਤੋਂ

14 ਤੋਂ 70 ਸਾਲ ਤੋਂ ਵੱਧ ਉਮਰ ਦੇ 10 ਲੱਖ ਖਿਡਾਰੀ ਹਿੱਸਾ ਲੈਣਗੇ; 40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਮਿਲਣਗੇ ਗ੍ਰੇਡੇਸ਼ਨ ਸਰਟੀਫਿਕੇਟ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 5 ਸਤੰਬਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਸ਼ੁਰੂ ਹੋਣ ਵਾਲੀਆਂ ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿੱਚ ਸਮਾਪਤ ਹੋਣਗੀਆਂ। ਨੌਜਵਾਨਾਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਇਸ ਵਾਰ 10 ਲੱਖ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ।

ਇਨ੍ਹਾਂ ਮੁਕਾਬਲਿਆਂ ਵਿੱਚ 14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ 38 ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈਣਗੇ। 40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ ਤਾਂ ਕਿ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈ ਸਕਣ। ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਅਤੇ 5 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ।

Advertisement

ਉਨ੍ਹਾਂ ਦੱਸਿਆ ਕਿ 3 ਤੋਂ 15 ਸਤੰਬਰ ਤੱਕ ਬਲਾਕ ਅਤੇ 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਸੂਬਾ ਪੱਧਰੀ ਮੁਕਾਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਲੁਧਿਆਣਾ, ਮਾਨਸਾ, ਕਪੂਰਥਲਾ, ਜਲੰਧਰ, ਐੱਸ ਏ ਐੱਸ ਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਪਟਿਆਲਾ, ਸੰਗਰੂਰ, ਰੂਪਨਗਰ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮਾਲੇਰਕੋਟਲਾ ਵਿੱਚ ਹੋਣਗੇ।

Advertisement

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਸੀਜ਼ਨ ਵਿੱਚ ਕ੍ਰਮਵਾਰ 3.50 ਲੱਖ, 4 ਲੱਖ ਅਤੇ 4.35 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ ਅਤੇ ਇਨ੍ਹਾਂ ਦੇ ਜੇਤੂਆਂ ਨੂੰ ਕ੍ਰਮਵਾਰ 6.88 ਕਰੋੜ, 8.87 ਕਰੋੜ ਅਤੇ 9.76 ਕਰੋੜ ਰੁਪਏ ਵੰਡੇ ਗਏ ਸਨ। ਉਨ੍ਹਾਂ ਦੱਸਿਆ ਕਿ ਖੇਡ ਢਾਂਚੇ ਲਈ 1744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸੂਬੇ ਵਿੱਚ 3148 ਖੇਡ ਮੈਦਾਨ ਬਣ ਰਹੇ ਹਨ, ਜਿਨ੍ਹਾਂ ’ਚੋਂ 248 ਦਾ ਉਦਘਾਟਨ ਹੋ ਚੁੱਕਿਆ ਹੈ। ਇਸੇ ਤਰ੍ਹਾਂ ਪਿੰਡਾਂ ਵਿੱਚ 6 ਹਜ਼ਾਰ ’ਚੋਂ 500 ਜਿੰਮ ਖੋਲ੍ਹੇ ਜਾ ਚੁੱਕੇ ਹਨ।

ਪਹਿਲੀ ਵਾਰ ਹੋਣਗੀਆਂ ਪੈਰਾ ਖੇਡਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਵਾਰ ਪਹਿਲੀ ਵਾਰ ਪੈਰਾ ਖੇਡਾਂ ਨੂੰ ਵੀ ਮੁਕਾਬਲਿਆਂ ਦਾ ਹਿੱਸਾ ਬਣਾਇਆ ਗਿਆ ਹੈ। ਲੁਧਿਆਣਾ ਵਿੱਚ 25 ਤੋਂ 28 ਨਵੰਬਰ ਤੱਕ ਪੈਰਾ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਦੇ ਮੈਚ ਵੀ ਖੇਡੇ ਜਾਣਗੇ।

Advertisement
×