ਨਵੀਂ ਦਿੱਲੀ: ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਦੱਖਣੀ ਅਫਰੀਕਾ ਖ਼ਿਲਾਫ਼ 26 ਦਸੰਬਰ ਤੋਂ ਸ਼ੁਰੂ ਹੋ ਰਹੀ ਤਿੰਨ ਟੈਸਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਉਪ ਕਪਤਾਨ ਹੋਵੇਗਾ। ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ ਸ਼ਾਹ ਨੇ ਅੱਜ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਰੋਹਿਤ ਸ਼ਰਮਾ ਨੂੰ ਟੈਸਟ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਸੀ, ਪਰ ਸੱਟ ਲੱਗਣ ਕਾਰਨ ਉਹ ਇਸ ਲੜੀ ਤੋਂ ਬਾਹਰ ਹੋ ਗਿਆ ਹੈ। ਰਾਹੁਲ ਨੇ ਹੁਣ ਤੱਕ 40 ਟੈਸਟ ਖੇਡੇ ਹਨ। ਰਾਹੁਲ ਨੂੰ ਭਾਰਤੀ ਕ੍ਰਿਕਟ ਟੀਮ ਦੇ ਭਵਿੱਖੀ ਕਪਤਾਨ ਵਜੋਂ ਦੇੇਖਿਆ ਜਾ ਰਿਹਾ ਹੈ। -ਪੀਟੀਆਈ