DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੋਹਲੀ ਮੁੜ ਦੁਨੀਆ ਦਾ ਨੰਬਰ ਇੱਕ ਬੱਲੇਬਾਜ਼ ਬਣਿਆ

ਸਾਢੇ ਤਿੰਨ ਸਾਲਾਂ ਬਾਅਦ ਵਾਪਸੀ ਕੀਤੀ; ਰੋਹਿਤ ਤੀਜੇ ਸਥਾਨ ’ਤੇ ਖਿਸਕਿਆ

  • fb
  • twitter
  • whatsapp
  • whatsapp
featured-img featured-img
ਵਿਰਾਟ ਕੋਹਲੀ
Advertisement

ਭਾਰਤੀ ਕ੍ਰਿਕਟ ਟੀਮ ਦਾ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਆਈ ਸੀ ਸੀ ਇੱਕ ਰੋਜ਼ਾ ਦਰਜਾਬੰਦੀ ਵਿੱਚ ਇੱਕ ਵਾਰ ਫਿਰ ਸਿਖਰ ’ਤੇ ਪਹੁੰਚ ਗਿਆ ਹੈ। ਵਡੋਦਰਾ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ 93 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਕੇ ਕੋਹਲੀ ਨੇ ਰੋਹਿਤ ਸ਼ਰਮਾ ਨੂੰ ਪਛਾੜਦਿਆਂ ਇਹ ਪ੍ਰਾਪਤੀ ਹਾਸਲ ਕੀਤੀ। 37 ਸਾਲਾ ਕੋਹਲੀ ਜੁਲਾਈ 2021 ਤੋਂ ਬਾਅਦ ਪਹਿਲੀ ਵਾਰ ਸਿਖਰਲੇ ਸਥਾਨ ’ਤੇ ਪਹੁੰਚਿਆ ਹੈ।

ਕੋਹਲੀ ਦਾ ਹਾਲੀਆ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਉਸ ਨੇ ਆਸਟਰੇਲੀਆ ਖ਼ਿਲਾਫ਼ ਨਾਬਾਦ 74 ਅਤੇ ਦੱਖਣੀ ਅਫਰੀਕਾ ਖ਼ਿਲਾਫ਼ 135, 102 ਅਤੇ ਨਾਬਾਦ 65 ਦੌੜਾਂ ਦੀਆਂ ਪਾਰੀਆਂ ਖੇਡੀਆਂ ਸਨ। ਨਿਊਜ਼ੀਲੈਂਡ ਖ਼ਿਲਾਫ਼ 93 ਦੌੜਾਂ ਨਾਲ ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਚਿਨ ਤੇਂਦੁਲਕਰ ਤੋਂ ਬਾਅਦ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਦੂਜਾ ਖਿਡਾਰੀ ਬਣ ਗਿਆ ਹੈ। ਉਹ 11ਵੀਂ ਵਾਰ ਦੁਨੀਆ ਦਾ ਨੰਬਰ ਇੱਕ ਬੱਲੇਬਾਜ਼ ਬਣਿਆ ਹੈ। ਉਹ ਹੁਣ ਤੱਕ ਕੁੱਲ 825 ਦਿਨ ਇਸ ਸਥਾਨ ’ਤੇ ਰਹਿ ਚੁੱਕਾ ਹੈ, ਜੋ ਕਿਸੇ ਵੀ ਭਾਰਤੀ ਬੱਲੇਬਾਜ਼ ਲਈ ਇੱਕ ਰਿਕਾਰਡ ਹੈ। ਸਾਬਕਾ ਕਪਤਾਨ ਰੋਹਿਤ ਸ਼ਰਮਾ ਤੀਜੇ ਸਥਾਨ ’ਤੇ ਖਿਸਕ ਗਿਆ ਹੈ। ਭਾਰਤੀ ਕਪਤਾਨ ਸ਼ੁਭਮਨ ਗਿੱਲ ਪੰਜਵੇਂ ਸਥਾਨ ’ਤੇ ਬਰਕਰਾਰ ਹਨ ਅਤੇ ਸ਼੍ਰੇਅਸ ਅਈਅਰ ਵੀ ਸਿਖਰਲੇ 10 ਬੱਲੇਬਾਜ਼ਾਂ ਵਿੱਚ ਸ਼ਾਮਲ ਹਨ। ਨਿਊਜ਼ੀਲੈਂਡ ਦਾ ਡੈਰਿਲ ਮਿਸ਼ੇਲ 84 ਦੌੜਾਂ ਦੀ ਪਾਰੀ ਨਾਲ ਦੂਜੇ ਸਥਾਨ ’ਤੇ ਪਹੁੰਚ ਗਿਆ ਹੈ ਅਤੇ ਉਹ ਕੋਹਲੀ ਤੋਂ ਮਹਿਜ਼ ਇੱਕ ਅੰਕ ਪਿੱਛੇ ਹੈ। ਗੇਂਦਬਾਜ਼ੀ ਰੈਂਕਿੰਗ ਵਿੱਚ ਭਾਰਤ ਦਾ ਮੁਹੰਮਦ ਸਿਰਾਜ ਪੰਜ ਸਥਾਨਾਂ ਦੀ ਛਾਲ ਮਾਰ ਕੇ 15ਵੇਂ ਨੰਬਰ ’ਤੇ ਆ ਗਿਆ ਹੈ। ਨਿਊਜ਼ੀਲੈਂਡ ਦਾ ਕਾਇਲ ਜੈਮੀਸਨ ਵੀ 27 ਸਥਾਨ ਉੱਪਰ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨਾਲ ਸਾਂਝੇ ਤੌਰ ’ਤੇ 69ਵੇਂ ਸਥਾਨ ’ਤੇ ਪਹੁੰਚ ਗਿਆ ਹੈ।

Advertisement

Advertisement
Advertisement
×