ਮੈਨਚੈਸਟਰ, 9 ਸਤੰਬਰ
ਭਾਰਤੀ ਟੀਮ ਕ੍ਰਿਕਟ ਦੇ ਸਹਿਯੋਗੀ ਸਟਾਫ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ, ਜਿਸ ਕਾਰਨ ਟੀਮ ਨੂੰ ਇੰਗਲੈਂਡ ਵਿਰੁੱਧ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਪੰਜਵੇਂ ਅਤੇ ਆਖ਼ਰੀ ਟੈਸਟ ਤੋਂ ਪਹਿਲਾਂ ਆਪਣਾ ਅਭਿਆਸ ਸੈਸ਼ਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਪਰ ਸਹਾਇਕ ਸਟਾਫ ਮੈਂਬਰ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਖਿਡਾਰੀਆਂ ਨੂੰ ਉਨ੍ਹਾਂ ਦੇ ਕਮਰਿਆਂ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ।