ਲਕਸ਼ੈ ਜਪਾਨ ਮਾਸਟਰਜ਼ ਦੇ ਸੈਮੀਫਾਈਨਲ ’ਚ
ਭਾਰਤ ਦੇ ਸਿਖਰਲੇ ਸ਼ਟਲਰ ਲਕਸ਼ੈ ਸੇਨ ਨੇ ਅੱਜ 4,75,000 ਅਮਰੀਕੀ ਡਾਲਰ ਇਨਾਮੀ ਰਾਸ਼ੀ ਵਾਲੇ ਕੁਮਾਮੋਟੋ ਮਾਸਟਰਜ਼ ਜਪਾਨ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਉਸ ਨੇ ਵੱਡਾ ਉਲਟਫੇਰ ਕਰਦਿਆਂ ਸਿੰਗਾਪੁਰ ਦੇ ਸਾਬਕਾ ਵਿਸ਼ਵ ਚੈਂਪੀਅਨ ਲੋਹ ਕੀਨ ਯਿਊ ਨੂੰ...
Advertisement
ਭਾਰਤ ਦੇ ਸਿਖਰਲੇ ਸ਼ਟਲਰ ਲਕਸ਼ੈ ਸੇਨ ਨੇ ਅੱਜ 4,75,000 ਅਮਰੀਕੀ ਡਾਲਰ ਇਨਾਮੀ ਰਾਸ਼ੀ ਵਾਲੇ ਕੁਮਾਮੋਟੋ ਮਾਸਟਰਜ਼ ਜਪਾਨ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਉਸ ਨੇ ਵੱਡਾ ਉਲਟਫੇਰ ਕਰਦਿਆਂ ਸਿੰਗਾਪੁਰ ਦੇ ਸਾਬਕਾ ਵਿਸ਼ਵ ਚੈਂਪੀਅਨ ਲੋਹ ਕੀਨ ਯਿਊ ਨੂੰ ਸਿੱਧੇ ਸੈੱਟਾਂ ਵਿੱਚ ਹਰਾਇਆ। ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਅਤੇ ਸੱਤਵਾਂ ਦਰਜਾ ਪ੍ਰਾਪਤ ਸੇਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਦੇ ਨੌਵੇਂ ਨੰਬਰ ਦੇ ਖਿਡਾਰੀ ਲੋਹ ਨੂੰ ਸਿਰਫ਼ 40 ਮਿੰਟਾਂ ਵਿੱਚ 21-13, 21-17 ਨਾਲ ਹਰਾ ਦਿੱਤਾ। ਇਹ ਸਿੰਗਾਪੁਰੀ ਖਿਡਾਰੀ ’ਤੇ ਉਸ ਦੇ ਕਰੀਅਰ ਦੇ 10 ਮੁਕਾਬਲਿਆਂ ’ਚੋਂ ਸੱਤਵੀਂ ਜਿੱਤ ਸੀ। ਹੁਣ ਸੈਮੀਫਾਈਨਲ ਵਿੱਚ ਉਸ ਦਾ ਸਾਹਮਣਾ ਜਪਾਨ ਦੇ ਛੇਵਾਂ ਦਰਜਾ ਪ੍ਰਾਪਤ ਅਤੇ ਵਿਸ਼ਵ ਦੇ 13ਵੇਂ ਨੰਬਰ ਦੇ ਖਿਡਾਰੀ ਕੈਂਟਾ ਨਿਸ਼ੀਮੋਟੋ ਨਾਲ ਹੋਵੇਗਾ।
Advertisement
Advertisement
×

