Lalit Modi seeks surrender of Indian passport: ਲਲਿਤ ਮੋਦੀ ਵੱਲੋਂ ਭਾਰਤੀ ਪਾਸਪੋਰਟ ਜਮ੍ਹਾ ਕਰਵਾਉਣ ਲਈ ਅਰਜ਼ੀ
ਨਵੀਂ ਦਿੱਲੀ, 7 ਮਾਰਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਸੰਸਥਾਪਕ ਲਲਿਤ ਮੋਦੀ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੋਲ ਆਪਣਾ ਭਾਰਤੀ ਪਾਸਪੋਰਟ ਜਮ੍ਹਾ ਕਰਵਾਉਣ ਲਈ ਅਰਜ਼ੀ ਦਿੱਤੀ ਹੈ। ਇਸ ਦੀ ਵਿਦੇਸ਼ ਮੰਤਰਾਲੇ (ਐਮਈਏ) ਨੇ ਅੱਜ ਪੁਸ਼ਟੀ ਕੀਤੀ ਹੈ। ਲਲਿਤ ਮੋਦੀ...
Advertisement
ਨਵੀਂ ਦਿੱਲੀ, 7 ਮਾਰਚ
ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਸੰਸਥਾਪਕ ਲਲਿਤ ਮੋਦੀ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੋਲ ਆਪਣਾ ਭਾਰਤੀ ਪਾਸਪੋਰਟ ਜਮ੍ਹਾ ਕਰਵਾਉਣ ਲਈ ਅਰਜ਼ੀ ਦਿੱਤੀ ਹੈ। ਇਸ ਦੀ ਵਿਦੇਸ਼ ਮੰਤਰਾਲੇ (ਐਮਈਏ) ਨੇ ਅੱਜ ਪੁਸ਼ਟੀ ਕੀਤੀ ਹੈ। ਲਲਿਤ ਮੋਦੀ 2010 ਵਿੱਚ ਭਾਰਤ ਛੱਡ ਗਿਆ ਸੀ ਅਤੇ ਪਤਾ ਲੱਗਿਆ ਹੈ ਕਿ ਉਹ ਲੰਡਨ ਵਿੱਚ ਰਹਿ ਰਿਹਾ ਹੈ ਤੇ ਉਸ ਨੇ ਵਨਆਟੂ ਦੇਸ਼ ਦੀ ਨਾਗਰਿਕਤਾ ਹਾਸਲ ਕਰ ਲਈ ਹੈ। ਸਾਬਕਾ ਆਈਪੀਐਲ ਮੁਖੀ ਆਪਣੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੇ ਘੁਟਾਲੇ ਕਾਰਨ ਭਾਰਤ ਦੀਆਂ ਏਜੰਸੀਆਂ ਦੀ ਰਾਡਾਰ ’ਤੇ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਲਲਿਤ ਮੋਦੀ ਨੇ ਲੰਡਨ ਸਥਿਤ ਭਾਰਤ ਦੇ ਹਾਈ ਕਮਿਸ਼ਨ ਵਿੱਚ ਆਪਣਾ ਭਾਰਤੀ ਪਾਸਪੋਰਟ ਜਮ੍ਹਾ ਕਰਵਾਉਣ ਲਈ ਅਰਜ਼ੀ ਦਿੱਤੀ ਹੈ।
Advertisement
Advertisement
×