Bumrah ਤੇ Siraj ਤੋਂ ਬਹੁਤ ਕੁੱਝ ਸਿੱਖਿਆ: Brar
ਭਾਰਤੀ ਤੇਜ਼ ਗੇਂਦਬਾਜ਼ ਗੁਰਨੂਰ ਬਰਾੜ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਵਰਗੇ ਤਜਰਬੇਕਾਰ ਖਿਡਾਰੀਆਂ ਨਾਲ ਗੇਂਦਬਾਜ਼ੀ ਕਰਨ ਨਾਲ ਉਸ ਨੇ ਬਹੁਤ ਕੁੱਝ ਸਿੱਖਿਆ ਹੈ। ਹੁਣ ਉਹ ਕ੍ਰਿਕਟ ਦੀਆਂ ਸਾਰੀਆਂ ਵੰਨਗੀਆਂ ਵਿੱਚ ਖੇਡਣਾ ਚਾਹੁੰਦਾ...
Advertisement
ਭਾਰਤੀ ਤੇਜ਼ ਗੇਂਦਬਾਜ਼ ਗੁਰਨੂਰ ਬਰਾੜ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਵਰਗੇ ਤਜਰਬੇਕਾਰ ਖਿਡਾਰੀਆਂ ਨਾਲ ਗੇਂਦਬਾਜ਼ੀ ਕਰਨ ਨਾਲ ਉਸ ਨੇ ਬਹੁਤ ਕੁੱਝ ਸਿੱਖਿਆ ਹੈ। ਹੁਣ ਉਹ ਕ੍ਰਿਕਟ ਦੀਆਂ ਸਾਰੀਆਂ ਵੰਨਗੀਆਂ ਵਿੱਚ ਖੇਡਣਾ ਚਾਹੁੰਦਾ ਹੈ। ਹੁਣ ਤੱਕ ਉਸ ਨੇ ਛੇ ਇੱਕ ਰੋਜ਼ਾ ਮੈਚਾਂ ਵਿੱਚ 11 ਵਿਕਟਾਂ ਲਈਆਂ ਹਨ। ਪਰ ਇਸ 26 ਸਾਲਾ ਖਿਡਾਰੀ ਦਾ ਮੰਨਣਾ ਹੈ ਕਿ ਅਫ਼ਗਾਨਿਸਤਾਨ ਅਤੇ ਇੰਗਲੈਂਡ ਖ਼ਿਲਾਫ਼ ਲੜੀ ਦੌਰਾਨ ਉਸ ਨੂੰ ਅਹਿਮ ਜਾਣਕਾਰੀ ਮਿਲੀ, ਜਿਸ ਨਾਲ ਉਸ ਨੂੰ ਬਹੁਤ ਫ਼ਾਇਦਾ ਹੋ ਰਿਹਾ ਹੈ। ਉਸ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਰਣਜੀ ਟਰਾਫੀ ਅਤੇ ਭਾਰਤ ਏ ਵਿੱਚ ਚੰਗੇ ਪ੍ਰਦਰਸ਼ਨ ਸਦਕਾ ਭਾਰਤੀ ਟੀਮ ਵਿੱਚ ਮੇਰੀ ਚੋਣ ਹੋਈ ਪਰ ਮੈਂ ਆਪਣੀ ਗੇਂਦਬਾਜ਼ੀ ਦੀ ਲੈਂਥ ਅਤੇ ਨਿਰੰਤਰਤਾ ਬਣਾਈ ਰੱਖਣ ਅਤੇ ਕਿਸ ਵਿਕਟ ’ਤੇ ਕਿਸ ਤਰ੍ਹਾਂ ਦੀ ਗੇਂਦਬਾਜ਼ੀ ਕਰਨੀ ਹੈ, ਬਾਰੇ ਹੋਰ ਸਿੱਖਣਾ ਚਾਹੁੰਦਾ ਸੀ। ਇਹੋ ਮੇਰਾ ਟੀਚਾ ਹੈ।’’
Advertisement
Advertisement
×

