ਏਸ਼ਿਆਈ ਅਥਲੈਟਿਕਸ ਚੈਂਪੀਅਨਸ਼ਿਪ ਦੇ ਅਧਿਕਾਰਤ ਮੈਸਕਟ ਹੋਣਗੇ ਭਗਵਾਨ ਹਨੂਮਾਨ
ਬੈਂਕਾਕ: ਭਗਵਾਨ ਹਨੂਮਾਨ ਬੁੱਧਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੀ ਏਸ਼ਿਆਈ ਅਥਲੈਟਿਕਸ ਚੈਂਪੀਅਨਸ਼ਿਪ ਦੇ ਅਧਿਕਾਰਤ ਮੈਸਕਟ ਹੋਣਗੇ। ਇਹ ਚੈਂਪੀਅਨਸ਼ਿਪ ਉਪ ਮਹਾਦੀਪ ਦੀ ਗਵਰਨਿੰਗ ਬਾਡੀ ਦੇ 50ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਹੈ। ਏਸ਼ੀਅਨ ਅਥਲੈਟਿਕਸ ਫੈਡਰੇਸ਼ਨ ਨੇ ਆਪਣੀ ਵੈਬਸਾਈਟ ’ਤੇ ਕਿਹਾ,...
Advertisement
ਬੈਂਕਾਕ: ਭਗਵਾਨ ਹਨੂਮਾਨ ਬੁੱਧਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੀ ਏਸ਼ਿਆਈ ਅਥਲੈਟਿਕਸ ਚੈਂਪੀਅਨਸ਼ਿਪ ਦੇ ਅਧਿਕਾਰਤ ਮੈਸਕਟ ਹੋਣਗੇ। ਇਹ ਚੈਂਪੀਅਨਸ਼ਿਪ ਉਪ ਮਹਾਦੀਪ ਦੀ ਗਵਰਨਿੰਗ ਬਾਡੀ ਦੇ 50ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ਹੈ। ਏਸ਼ੀਅਨ ਅਥਲੈਟਿਕਸ ਫੈਡਰੇਸ਼ਨ ਨੇ ਆਪਣੀ ਵੈਬਸਾਈਟ ’ਤੇ ਕਿਹਾ, ‘‘ਭਗਵਾਨ ਹਨੂਮਾਨ ਨੇ ਭਗਵਾਨ ਰਾਮ ਦੀ ਸੇਵਾ ਵਿੱਚ ਗਤੀ, ਤਾਕਤ, ਹਿੰਮਤ ਅਤੇ ਸਿਆਣਪ ਵਰਗੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੀ ਸਭ ਤੋਂ ਵੱਡੀ ਯੋਗਤਾ ਉਨ੍ਹਾਂ ਦੀ ਵਫ਼ਾਦਾਰੀ ਅਤੇ ਸ਼ਰਧਾ ਸੀ।’’ ਇਸ ਵਿਚ ਕਿਹਾ ਗਿਆ ਹੈ ਕਿ 25ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 ਦਾ ਲੋਗੋ ਇਸ ਵਿਚ ਹਿੱਸਾ ਲੈਣ ਵਾਲੇ ਅਥਲੀਟਾਂ ਦੇ ਹੁਨਰ, ਲਗਨ ਅਤੇ ਖੇਡ ਭਾਵਨਾ ਨੂੰ ਦਰਸਾਉਂਦਾ ਹੈ। ਇਸ ਟੂਰਨਾਮੈਂਟ ਵਿੱਚ ਭਾਰਤ ਦੇ ਅਥਲੀਟ ਸ਼ਾਟ ਪੁਟਰ ਤਜਿੰਦਰਪਾਲ ਸਿੰਘ ਤੂਰ ਅਤੇ ਲੰਮੀ ਛਾਲ ਦੇ ਖਿਡਾਰੀ ਮੁਰਲੀ ਸ੍ਰੀਸ਼ੰਕਰ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ। -ਪੀਟੀਆਈ
Advertisement
Advertisement