ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 4 ਮਾਰਚ
ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਕਰਵਾਈ ਗਈ ਕਾਲਜ ਦੀ ਸਾਲਾਨਾ ਅਥਲੈਟਿਕ ਮੀਟ ਦੌਰਾਨ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਹਾਊਸ ਦੇ ਖਿਡਾਰੀਆਂ ਨੇ ਓਵਰਆਲ ਟਰਾਫੀ ਆਪਣੇ ਨਾਂ ਕੀਤੀ ਜਦੋਂ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਦੇ ਖਿਡਾਰੀ ਦੂਸਰੇ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਊਸ ਦੇ ਖਿਡਾਰੀ ਤੀਸਰੇ ਸਥਾਨ ’ਤੇ ਰਹੇ। ਇਸ ਅਥਲੈਟਿਕ ਮੀਟ ਦੌਰਾਨ ਲੜਕਿਆਂ ਵਿੱਚੋਂ ਲਵਪ੍ਰੀਤ ਅਤੇ ਲੜਕੀਆਂ ’ਚੋਂ ਸਿਮਰਜੀਤ ਨੂੰ ਸਰਵੋਤਮ ਅਥਲੀਟ ਚੁਣਿਆ ਗਿਆ। ਇਸ ਤੋਂ ਪਹਿਲਾਂ ਪ੍ਰਿੰਸੀਪਲ ਵੱਲੋਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ। ਇਸ ਮੌਕੇ ਡਿਸਕਸ ਥਰੋ ਮੁਕਾਬਲਿਆਂ ’ਚੋਂ ਅਕਾਸ਼ਦੀਪ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਲੰਬੀ ਛਾਲ ਮੁਕਾਬਲਿਆਂ ਵਿੱਚ ਅਕਾਸ਼ਦੀਪ ਸਿੰਘ, ਨਰਿੰਦਰ ਸਿੰਘ ਅਤੇ ਨਵਦੀਪ ਸਿੰਘ ਅਤੇ ਲੜਕਿਆਂ ਦੀਆਂ 800 ਮੀਟਰ ਦੌੜਾਂ ਵਿੱਚ ਲਵਪ੍ਰੀਤ ਸਿੰਘ, ਦਿਲਾਵਰ ਸਿੰਘ ਅਤੇ ਮਨਪ੍ਰੀਤ ਸਿੰਘ, 100 ਮੀਟਰ ਦੌੜਾਂ ’ਚੋਂ ਨਰਿੰਦਰ ਸਿੰਘ, ਅਰਸ਼ਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 50 ਅਤੇ 100 ਮੀਟਰ ਦੌੜਾਂ ਵਿੱਚ ਸਿਮਰਨਜੀਤ ਕੌਰ, ਮਨਪ੍ਰੀਤ ਕੌਰ ਅਤੇ ਨਵਨੀਤ ਕੌਰ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸ੍ਰੀ ਮਨਜੀਤ ਸਿੰਘ ਬਾਲੀਆਂ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਦੋ ਕਾਲਜਾਂ ਦੇ ਸਾਂਝੇ ਅਥਲੈਟਿਕਸ ਮੁਕਾਬਲੇ ਕਰਵਾਏ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫਾਰ ਵਿਮੈਨ ਅਤੇ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲੇਹਲ ਖੁਰਦ ਦੀ ਸਾਂਝੇ ਤੌਰ ’ਤੇ ਕਰਵਾਈ ਗਈ। ਇਸ 100 ਮੀਟਰ ਰੇਸ ਤੇ 200 ਮੀਟਰ ਰੇਸ ਵਿੱਚੋਂ ਰਵੀ ਕੁਮਾਰ ਸ਼ਰਮਾ ਅਤੇ ਮਨਪ੍ਰੀਤ ਕੌਰ ਨੇ ਪਹਿਲਾ ਅਤੇ ਲੰਬੀ ਛਾਲ ਵਿੱਚੋਂ ਰਵੀ ਕੁਮਾਰ ਸ਼ਰਮਾ ਅਤੇ ਜਸ਼ਨਪ੍ਰੀਤ ਕੌਰ ਨੇ ਪਹਿਲਾ ਅਤੇ ਰਿਲੇਅ ਦੌੜ ਵਿੱਚੋਂ ਸੁਖਪ੍ਰੀਤ ਸਿੰਘ, ਰਵੀ ਕੁਮਾਰ ਸ਼ਰਮਾ ਅਤੇ ਜਸ਼ਨਪ੍ਰੀਤ ਕੌਰ, ਹਰਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਡਿਸਕਸ ਥਰੋਅ ਵਿੱਚੋਂ ਗੁਰਸੇਵਕ ਸਿੰਘ ਅਤੇ ਜਸ਼ਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੋਲਾ ਸੁੱਟਣ ਵਿੱਚ ਸੁਖਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਰੱਸਾ ਖਿੱਚਣ ਦੇ ਮੁਕਾਬਲੇ ਵਿੱਚ ਸੁਨੀਤਾ ਵਿਲੀਅਮਜ਼ ਹਾਊਸ ਪਹਿਲੇ ਸਥਾਨ ’ਤੇ ਰਿਹਾ। ਇਸ ਦੌਰਾਨ ਲੜਕਿਆਂ ਵਿੱਚੋਂ ਬੈਸਟ ਐਥਲੀਟ ਸੁਖਪ੍ਰੀਤ ਸਿੰਘ ਅਤੇ ਲੜਕੀਆਂ ਵਿੱਚੋਂ ਜਸ਼ਨਪ੍ਰੀਤ ਕੌਰ ਨੂੰ ਚੁਣਿਆ ਗਿਆ ਅਤੇ ਆਲ ਓਵਰ ਟਰਾਫੀ ਬੈਸਟ ਹਾਊਸ ਦਾ ਐਵਾਰਡ ਮਦਰ ਟੈਰੇਸਾ ਹਾਊਸ ਨੂੰ ਮਿਲਿਆ।