DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Soft Tennis ਮੁਕਾਬਲਿਆਂ ’ਚ Ludhiana ਚੈਂਪੀਅਨ

ਜਲੰਧਰ ਨੂੰ ਦੂਜਾ ਤੇ ਮੇਜ਼ਬਾਨ ਮੁਹਾਲੀ ਨੂੰ ਤੀਜਾ ਸਥਾਨ ਮਿਲਿਆ

  • fb
  • twitter
  • whatsapp
  • whatsapp
featured-img featured-img
ਜੇਤੂ ਟੀਮ ਨੂੰ ਟਰਾਫ਼ੀ ਤੇ ਮੈਡਲ ਦੇ ਕੇ ਸਨਮਾਨਿਤ ਕਰਦੇ ਪਤਵੰਤੇ। -ਫੋਟੋ: ਚਿੱਲਾ
Advertisement

ਮੁਹਾਲੀ ਦੇ ਫੇਜ਼-5 ਵਿੱਚ ਸਥਿਤ ਮਿਲੇਨੀਅਮ ਸਕੂਲ ’ਚ 70ਵੀਆਂ ਰਾਜ ਪੱਧਰੀ ਸਕੂਲ ਖੇਡਾਂ ਤਹਿਤ 17 ਸਾਲ ਉਮਰ ਵਰਗ ਦੇ ਲੜਕੀਆਂ ਦੇ ਸਾਫਟ ਟੈਨਿਸ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਚੈਂਪੀਅਨ ਬਣੀ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਾ. ਗਿਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਇੰਦੂ ਬਾਲਾ ਦੀ ਦੇਖਰੇਖ ਹੇਠ ਹੋਏ ਸਾਫਟ ਟੈਨਿਸ ਮੁਕਾਬਲਿਆਂ ਦੌਰਾਨ ਲੜਕੀਆਂ ਦੇ 17 ਸਾਲ ਉਮਰ ਵਰਗ ਦਾ ਫਾਈਨਲ ਮੁਕਾਬਲਾ ਲੁਧਿਆਣਾ ਤੇ ਜਲੰਧਰ ਦੀਆਂ ਟੀਮਾਂ ਵਿਚਕਾਰ ਹੋਇਆ।

ਇਸ ਮੁਕਾਬਲੇ ਵਿੱਚ ਲੁਧਿਆਣਾ ਦੀ ਟੀਮ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਅਤੇ ਸੋਨ ਤਗ਼ਮਾ ਆਪਣੇ ਨਾਂ ਕੀਤਾ ਜਦਕਿ ਜਲੰਧਰ ਦੀ ਟੀਮ ਨੂੰ ਦੂਜਾ ਸਥਾਨ ਮਿਲਿਆ। ਇਸੇ ਦੌਰਾਨ ਮੇਜ਼ਬਾਨ ਮੁਹਾਲੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤਿਆ। ਇਨਾਮ ਵੰਡ ਸਮਾਗਮ ਦੌਰਾਨ ਸਤਵਿੰਦਰ ਕੌਰ ਅਤੇ ਅਨਿਲ ਕਾਸ਼ਨੀ ਨੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਟਰਾਫੀਆਂ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਜੇਤੂ ਰਹਿਣ ਵਾਲੀ ਲੁਧਿਆਣਾ ਦੀ ਟੀਮ ਕੌਮੀ ਸਕੂਲ ਖੇਡਾਂ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਖੇਡ ਅਧਿਆਪਕ ਹਾਜ਼ਰ ਸਨ।

Advertisement

Advertisement
Advertisement
×