ਕੁਆਲਾਲੰਪਰ: ਭਾਰਤ ਦੀਆਂ ਦੋ ਮਹਿਲਾ ਬੈਡਮਿੰਟਨ ਖਿਡਾਰਨਾਂ ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਅੱਜ ਮਲੇਸ਼ੀਆ ਓਪਨ ਸੁਪਰ 750 ਟੂਰਨਾਮੈਂਟ ਦੇ ਪਹਿਲੇ ਗੇੜ ਦੇ ਮੁਕਾਬਲੇ ਲਈ ਕੋਰਟ ਵਿੱਚ ਉਤਰੀਆਂ। ਇਨ੍ਹਾਂ ’ਚੋਂ ਸਿੰਧੂ ਦੂਜੇ ਗੇੜ ’ਚ ਪਹੁੰਚ ਗਈ ਜਦਕਿ ਸਾਇਨਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਦੀ 10ਵੇਂ ਦਰਜੇ ਦੀ ਖਿਡਾਰਨ ਥਾਈਲੈਂਡ ਦੀ ਪੋਰਨਪਾਵੀ ਚੋਚੁਵੋਂਗ ਨੂੰ 21-13, 21-17 ਨਾਲ ਹਰਾਇਆ ਪਰ ਲੰਡਨ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਇਨਾ ਨੂੰ ਵਿਸ਼ਵ ਦੀ 33ਵੇਂ ਦਰਜੇ ਦੀ ਖਿਡਾਰਨ ਅਮਰੀਕਾ ਦੀ ਆਈਰਿਸ ਵੈਂਗ ਤੋਂ 11-21, 17-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸੇ ਤਰ੍ਹਾਂ ਰਾਸ਼ਟਰਮੰਡਲ ਖੇਡਾਂ ਦੇ ਸਾਬਕਾ ਚੈਂਪੀਅਨ ਪਾਰੂਪੱਲੀ ਕਸ਼ਯਪ ਨੇ ਵੀ ਸੱਟ ਤੋਂ ਬਾਅਦ ਵਾਪਸੀ ਕਰਦਿਆਂ ਕੋਰੀਆ ਦੇ ਹਿਓ ਕਵਾਂਗ ਨੂੰ 21-12, 21-17 ਨਾਲ ਹਰਾ ਕੇ ਦੂਜੇ ਗੇੜ ਵਿੱਚ ਜਗ੍ਹਾ ਬਣਾ ਲਈ। ਇਸ ਤੋਂ ਇਲਾਵਾ ਬੀ. ਸੁਮਿਤ ਰੈੱਡੀ ਅਤੇ ਅਸ਼ਵਨੀ ਪੋਨੱਪਾ ਦੀ ਜੋੜੀ ਨੂੰ ਨੈਦਰਲੈਂਡਜ਼ ਦੀ ਜੋੜੀ ਰੋਬਿਨ ਟੇਬਲਿੰਗ ਅਤੇ ਸੇਲੇਨਾ ਪੀਕ ਤੋਂ 52 ਮਿੰਟ ਚੱਲੇ ਮੁਕਾਬਲੇ ਵਿੱਚ 15-21 21-19 17-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd