ਮੈਨੋਲੋ ਮਾਰਕੁਏਜ਼ ਭਾਰਤੀ ਫੁਟਬਾਲ ਟੀਮ ਦੇ ਮੁੱਖ ਕੋਚ ਨਿਯੁਕਤ
ਨਵੀਂ ਦਿੱਲੀ, 20 ਜੁਲਾਈ ਮੈਨੋਲੋ ਮਾਰਕੁਏਜ਼ ਨੂੰ ਭਾਰਤੀ ਪੁਰਸ਼ ਫੁਟਬਾਲ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਨੇ ਐਕਸ ’ਤੇ ਸਾਂਝੀ ਕੀਤੀ ਹੈ। ਉਹ ਇਸ ਵੇਲੇ ਐਫਸੀ ਗੋਆ ਦੇ ਮੁੱਖ ਕੋਚ ਵਜੋਂ ਨਿਯੁਕਤ...
Advertisement
ਨਵੀਂ ਦਿੱਲੀ, 20 ਜੁਲਾਈ
ਮੈਨੋਲੋ ਮਾਰਕੁਏਜ਼ ਨੂੰ ਭਾਰਤੀ ਪੁਰਸ਼ ਫੁਟਬਾਲ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਨੇ ਐਕਸ ’ਤੇ ਸਾਂਝੀ ਕੀਤੀ ਹੈ। ਉਹ ਇਸ ਵੇਲੇ ਐਫਸੀ ਗੋਆ ਦੇ ਮੁੱਖ ਕੋਚ ਵਜੋਂ ਨਿਯੁਕਤ ਹਨ। ਇਸ ਤੋਂ ਪਹਿਲਾਂ ਸਾਬਕਾ ਕਰੋਏਸ਼ਿਆਈ ਫੁਟਬਾਲਰ ਇਗੋਰ ਸਟੀਮੈਕ ਭਾਰਤੀ ਟੀਮ ਦੇ ਮੁੱਖ ਕੋਚ ਸਨ ਜਿਸ ਨੂੰ ਜੂਨ ਦੇ ਸ਼ੁਰੂ ਵਿੱਚ ਫੀਫਾ ਵਿਸ਼ਵ ਕੱਪ 2026 ਕੁਆਲੀਫਿਕੇਸ਼ਨ ਮੁਹਿੰਮ ਵਿੱਚ ਟੀਮ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਮੁੱਖ ਕੋਚ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਮੁੱਖ ਕੋਚ ਦੀ ਨਿਯੁਕਤੀ ਲਈ ਏਆਈਐਫਐਫ ਦੇ ਪ੍ਰਧਾਨ ਕਲਿਆਣ ਚੌਬੇ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਕਮੇਟੀ ਦੀ ਮੀਟਿੰਗ ਨਵੀਂ ਦਿੱਲੀ ਦੇ ਫੁਟਬਾਲ ਹਾਊਸ ਵਿੱਚ ਅੱਜ ਹੋਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮਾਰਕੁਏਜ਼ 2024-25 ਦੇ ਸੀਜ਼ਨ ਦੌਰਾਨ ਐਫਸੀ ਗੋਆ ਦੇ ਮੁੱਖ ਕੋਚ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖੇਗਾ ਤੇ ਉਹ ਦੋਵੇਂ ਜ਼ਿੰਮੇਵਾਰੀਆਂ ਨਾਲ-ਨਾਲ ਸੰਭਾਲੇਗਾ।
Advertisement
Advertisement
Advertisement
×