DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੀਤ ਹੇਅਰ ਵੱਲੋਂ Barnala Champion League ਦਾ ਐਲਾਨ

9 ਅਕਤੂਬਰ ਤੋਂ ਹੋਵੇਗੀ ਸ਼ੁਰੂਆਤ; ਲੱਖਾਂ ਰੁਪਏ ਦੇ ਦਿੱਤੇ ਜਾਣਗੇ ਨਕਦ ਇਨਾਮ

  • fb
  • twitter
  • whatsapp
  • whatsapp
Advertisement

Barnala Champion League: ਜ਼ਿਲ੍ਹਾ ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮੌਕੇ ਦੇਣ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਲੋਕ ਸਭਾ ਮੈਂਬਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਹਿਮ ਪਹਿਲਕਦਮੀ ਕਰਦਿਆਂ ਕ੍ਰਿਕਟ ਖਿਡਾਰੀਆਂ ਲਈ ਖ਼ਾਸ ਮੌਕਾ ਦਿੱਤਾ ਜਾ ਰਿਹਾ ਹੈ।

ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਦੱਸਿਆ ਕਿ ਹਲਕਾ ਬਰਨਾਲਾ ਵਿੱਚ 9 ਅਕਤੂਬਰ ਤੋਂ ਬਰਨਾਲਾ ਚੈਂਪੀਅਨ ਲੀਗ ਕਰਵਾਈ ਜਾ ਰਹੀ ਹੈ। ਓਹਨਾਂ ਦੱਸਿਆ ਕਿ ਇਸ ਕ੍ਰਿਕਟ ਲੀਗ ਦਾ ਮੁੱਖ ਮਨੋਰਥ ਖੇਡਾਂ ਪ੍ਰਤੀ ਨੌਜਵਾਨਾਂ ਦਾ ਉਤਸ਼ਾਹ ਵਧਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਹੈ।

Advertisement

ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਲੱਖਾਂ ਰੁਪਏ ਦੇ ਇਨਾਮ ਅਤੇ ਗ੍ਰਾਂਟਾਂ ਵੰਡੀਆਂ ਜਾਣਗੀਆਂ ਜਿਸ ਵਿੱਚ ਟੀਮਾਂ ਨੂੰ ਪਹਿਲਾ ਇਨਾਮ 3 ਲੱਖ ਰੁਪਏ, ਦੂਜਾ ਇਨਾਮ 1.5 ਲੱਖ ਰੁਪਏ, ਤੀਜਾ ਇਨਾਮ 1 ਲੱਖ ਰੁਪਏ ਅਤੇ ਚੌਥਾ ਇਨਾਮ 51 ਹਜ਼ਾਰ ਰੁਪਏ ਹੋਵੇਗਾ।

Advertisement

ਇਸ ਦੇ ਨਾਲ ਹੀ ਪਹਿਲੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਸਬੰਧਤ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਦੂਜੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 6 ਲੱਖ ਰੁਪਏ ਦੀ ਗ੍ਰਾਂਟ ਐੱਮ ਪੀ ਲੈਡ ਫੰਡ ਵਿੱਚੋਂ ਦਿੱਤੀ ਜਾਵੇਗੀ। ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਸ ਕ੍ਰਿਕਟ ਲੀਗ ਵਿੱਚ ਬਰਨਾਲਾ ਹਲਕੇ ਦੇ ਵਾਰਡਾਂ ਅਤੇ ਪਿੰਡਾਂ ਦੀਆਂ ਟੀਮਾਂ ਭਾਗ ਲੈ ਸਕਣਗੀਆਂ। ਹਰ ਵਾਰਡ ਦੀ ਅਲੱਗ ਟੀਮ ਬਣੇਗੀ ਅਤੇ ਲੋੜ ਅਨੁਸਾਰ ਨਾਲ ਲੱਗਦੇ ਵਾਰਡ ਵਿੱਚੋਂ ਵੀ ਖਿਡਾਰੀ ਸ਼ਾਮਲ ਕੀਤੇ ਜਾ ਸਕਦੇ ਹਨ। ਪਿੰਡਾਂ ਦੀਆਂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇੱਕ ਪਿੰਡ ਵਿੱਚੋਂ 1 ਤੋਂ ਵੱਧ ਟੀਮਾਂ ਵੀ ਰਜਿਸਟਰ ਕਰਵਾਈਆਂ ਜਾ ਸਕਦੀਆਂ ਹਨ।

ਮੀਤ ਹੇਅਰ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਭਲਕੇ 2 ਅਕਤੂਬਰ ਤੋਂ ਹੋਵੇਗੀ ਅਤੇ ਖਿਡਾਰੀ 7 ਅਕਤੂਬਰ ਤੱਕ ਆਪਣੀ ਰਜਿਸਟ੍ਰੇਸ਼ਨ ਉਨ੍ਹਾਂ ਦੇ ਦਫ਼ਤਰ ਆ ਕੇ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਆਧਾਰ ਕਾਰਡ ਨਾਲ ਕੀਤੀ ਜਾਵੇਗੀ, ਜਿਸ ਦੀ ਤਸਦੀਕ ਸਬੰਧਤ ਵਾਰਡ ਦੇ ਐੱਮ ਸੀ ਜਾਂ ਪਿੰਡ ਦੇ ਸਰਪੰਚ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਮੈਚ ਬਰਨਾਲਾ ਹਲਕੇ ਦੇ 4 ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਖੇਡ ਗਰਾਊਂਡ ਕਰਮਗੜ੍ਹ, ਖੇਡ ਗਰਾਊਂਡ ਦਾਨਗੜ੍ਹ ਅਤੇ ਖੇਡ ਗਰਾਊਂਡ ਖੁੱਡੀ ਕਲਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਓਪਨਿੰਗ ਵਾਲੇ ਦਿਨ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਖਿਡਾਰੀਆਂ, ਨਾਮਵਰ ਗਾਇਕਾਂ ਅਤੇ ਕਲਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਜਾਵੇਗਾ।

Advertisement
×