DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ

ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ ਹੈ। ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਉਹ ਇਕੱਲੇ ਉਮੀਦਵਾਰ ਹਨ। ਬੁੱਧਵਾਰ ਨੂੰ...

  • fb
  • twitter
  • whatsapp
  • whatsapp
Advertisement

ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ ਹੈ। ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਉਹ ਇਕੱਲੇ ਉਮੀਦਵਾਰ ਹਨ। ਬੁੱਧਵਾਰ ਨੂੰ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਤੱਕ ਕਿਸੇ ਹੋਰ ਨੇ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ। ਉਨ੍ਹਾਂ ਦੇ ਨਾਮ ਦੀ ਤਜਵੀਜ਼ ਗੁਰਦਾਸਪੁਰ ਕ੍ਰਿਕਟ ਐਸੋਸੀਏਸ਼ਨ ਵੱਲੋਂ ਕੀਤੀ ਗਈ ਹੈ। ਰਸਮੀ ਐਲਾਨ 21 ਮਾਰਚ ਨੂੰ ਕੀਤਾ ਜਾਵੇਗਾ। ਇਹ ਅਹੁਦਾ ਪਿਛਲੇ ਸਾਲ 25 ਜੁਲਾਈ 2025 ਨੂੰ ਉਸ ਸਮੇਂ ਖ਼ਾਲੀ ਹੋਇਆ ਸੀ, ਜਦੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਕੱਤਰ ਬਣਨ ਤੋਂ ਕੁੱਝ ਦਿਨਾਂ ਬਾਅਦ ਹੀ ਆਪਣੀਆਂ ਹੋਰ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਦੇ ਦਿੱਤਾ ਸੀ।

Advertisement
Advertisement
×