Shoulder Injury ਕਾਰਨ ਮੀਰਾਬਾਈ ਚਾਨੂ ਏਸ਼ਿਆਈ ਚੈਂਪੀਅਨਸ਼ਿਪ ’ਚ ਹਿੱਸਾ ਨਹੀਂ ਲਵੇਗੀ
ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਮੋਢੇ ਦੀ ਸੱਟ ਕਾਰਨ ਅਗਲੇ ਮਹੀਨੇ ਗਾਂਧੀਨਗਰ ਵਿੱਚ ਹੋਣ ਵਾਲੀ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਹਿੱਸਾ ਨਹੀਂ ਲਵੇਗੀ। ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਅਤੇ ਸਾਬਕਾ ਵਿਸ਼ਵ ਚੈਂਪੀਅਨ ਚਾਨੂ ਨੂੰ ਇਹ ਸੱਟ ਫਰਵਰੀ ਵਿੱਚ ਕੌਮੀ ਚੈਂਪੀਅਨਸ਼ਿਪ ਦੌਰਾਨ...
Advertisement
ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਮੋਢੇ ਦੀ ਸੱਟ ਕਾਰਨ ਅਗਲੇ ਮਹੀਨੇ ਗਾਂਧੀਨਗਰ ਵਿੱਚ ਹੋਣ ਵਾਲੀ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਹਿੱਸਾ ਨਹੀਂ ਲਵੇਗੀ। ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਅਤੇ ਸਾਬਕਾ ਵਿਸ਼ਵ ਚੈਂਪੀਅਨ ਚਾਨੂ ਨੂੰ ਇਹ ਸੱਟ ਫਰਵਰੀ ਵਿੱਚ ਕੌਮੀ ਚੈਂਪੀਅਨਸ਼ਿਪ ਦੌਰਾਨ ਲੱਗੀ ਸੀ। ਚਾਨੂ ਦੀ ਥਾਂ ਟੀਮ ਵਿੱਚ ਕੋਮਲ ਕੋਹਰ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਰਾਸ਼ਟਰਮੰਡਲ ਅਤੇ ਏਸ਼ਿਆਈ ਖੇਡਾਂ ਕਰ ਕੇ ਇਹ ਸਾਲ ਚਾਨੂ ਲਈ ਬਹੁਤ ਅਹਿਮ ਹੈ, ਇਸ ਲਈ ਉਹ ਕੋਈ ਜੋਖ਼ਮ ਨਹੀਂ ਉਠਾਉਣਾ ਚਾਹੁੰਦੀ। ਰਾਸ਼ਟਰਮੰਡਲ ਖੇਡਾਂ ਵਿੱਚ ਉਹ 48 ਕਿਲੋ ਵਰਗ ’ਚ ਆਪਣੀ ਦਾਅਵੇਦਾਰੀ ਪੇਸ਼ ਕਰੇਗੀ।
Advertisement
Advertisement
×

