ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 18 ਅਗਸਤ
ਟੀਮ ਇੰਡੀਆ ਦੇ ਸਾਬਕਾ ਕਪਤਾਨ ਕਪਿਲ ਦੇਵ ਨੇ ਟਵਿੱਟਰ ’ਤੇ ਪੋਸਟ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਗੱਲੋਂ ਧੰਨਵਾਦ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਓਲੰਪੀਅਨਜ਼ ਦਾ ਸਨਮਾਨ ਕਰ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੇ ਓਲੰਪਿਕ ਖਿਡਾਰੀਆਂ ਨੂੰ ਆਪਣੀ ਰਿਹਾਇਸ਼ ’ਤੇ ਬੁਲਾ ਕੇ ਜੋ ਸਨਮਾਨ ਦਿੱਤਾ ਹੈ ਉਹ ਸ਼ਲਾਘਾਯੋਗ ਕਦਮ ਹੈ ਜਿਸ ਨੇ ਦੇਸ਼ ਦੇ ਖਿਡਾਰੀਆਂ ਦਾ ਦਿਲ ਜਿੱਤ ਲਿਆ ਹੈ। ਇਸ ਦੇ ਜਵਾਬ ਵਿੱਚ ਸ੍ਰੀ ਮੋਦੀ ਨੇ ਕਪਿਲ ਦੇਵ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ (ਕਪਿਲ ਦੇਵ) ਹਮੇਸ਼ਾ ਹੀ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਰਹੇ ਹਨ ਤੇ ਖੇਡਾਂ ਨੂੰ ਬੁਲੰਦੀਆਂ ਤੱਕ ਪਹੁੰਚਾਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।